ਅੰਬੇਡਕਰ ਜੈਅੰਤੀ ਮਨਾਉਣ ਮੌਕੇ ਭਾਜਪਾ ਦੀ ਅੰਦਰੂਨੀ ਫੁੱਟ ਉੱਭਰੀ
06:08 AM Apr 15, 2025 IST
ਤਰਨ ਤਾਰਨ (ਪੱਤਰ ਪ੍ਰੇਰਕ): ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ’ਤੇ ਰਾਜਸੀ ਪਾਰਟੀਆਂ ਵੱਲੋਂ ਸਮਾਗਮ ਕੀਤੇ ਗਏ। ਇਸ ਮੌਕੇ ਅੰਬੇਡਕਰ ਵੱਲੋਂ ਦਲਿਤ ਵਰਗਾਂ ਨੂੰ ਉਨ੍ਹਾਂ ਦੇ ਬਣਦੇ ਅਧਿਕਾਰ ਦਿਲਵਾਉਣ ਲਈ ਕੀਤੇ ਕਾਰਜ ਨੂੰ ਯਾਦ ਕੀਤਾ ਗਿਆ| ਭਾਜਪਾ ਆਗੂਆਂ ਵੱਲੋਂ ਤਰਨ ਤਾਰਨ ਸ਼ਹਿਰ ਵਿੱਚ ਦੋ ਸਮਾਗਮ ਕਰਨ ਨਾਲ ਪਾਰਟੀ ਦੀ ਅੰਦਰੂਨੀ ਫੁੱਟ ਜੱਗ-ਜ਼ਾਹਰ ਹੋ ਗਈ। ਇਕ ਸਮਾਗਮ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਦੂਸਰਾ ਸਮਾਗਮ ਨੂੰ ਉਨ੍ਹਾਂ ਦੇ ਵਿਰੋਧੀ ਧੜੇ ਦੇ ਆਗੂ ਅਮਨਦੀਪ ਸਿੰਘ ਰੌਕੀ ਬੁਰਜ ਦੀ ਅਗਵਾਈ ਵਿੱਚ ਕੀਤਾ ਗਿਆ| ਦੋਹਾਂ ਧਿਰਾਂ ਦੇ ਆਗੂਆਂ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਲੋੜ ’ਤੇ ਜ਼ੋਰ ਦਿੱਤਾ|
Advertisement
Advertisement