ਅੰਬੇਡਕਰ ਤੇ ਮਹਾਤਮਾ ਜੋਤਿਬਾ ਫੂਲੇ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ
05:50 AM Apr 22, 2025 IST
ਨਿੱਜੀ ਪੱਤਰ ਪ੍ਰੇਰਕ
ਡੇਰਾਬਸੀ, 21 ਅਪਰੈਲ
ਬਹੁਜਨ ਸਮਾਜ ਪਾਰਟੀ ਹਲਕਾ ਡੇਰਾਬਸੀ ਦੇ ਪ੍ਰਧਾਨ ਚਰਨਜੀਤ ਸਿੰਘ ਦੇਵੀ ਨਗਰ ਦੀ ਪ੍ਰਧਾਨਗੀ ਹੇਠ ਜੋਤਿਬਾ ਰਾਓ ਫੂਲੇ ਅਤੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਸ਼ਾਮਲ ਹੋਏ। ਹਲਕੇ ਵਿੱਚ ਇਹ ਸਮਾਗਮ ਕਈ ਪਿੰਡਾਂ ਵਿੱਚ ਮਨਾਇਆ ਗਿਆ ਜਿਨਾਂ ਨੂੰ ਸੰਬੋਧਨ ਕਰਦਿਆਂ ਬਸਪਾ ਦੇ ਸੂਬਾ ਜਨਰਲ ਸਕੱਤਰ ਜਗਜੀਤ ਸਿੰਘ ਛੜਬੜ ਨੇ ਕਿਹਾ ਕਿ ਜੇਕਰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਸੁਪਨਿਆਂ ਦਾ ਨੂੰ ਪੂਰਾ ਕਰਨਾ ਹੈ ਤਾਂ ਦੇਸ਼ ਵਿੱਚ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣਾਉਣੀ ਬਹੁਤ ਜ਼ਰੂਰੀ ਹੈ। ਇਸ ਮੌਕੇ ਮਾਸਟਰ ਸੁਰਿੰਦਰ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਮੁਹਾਲੀ ਨੇ ਉਨ੍ਹਾਂ ਦੇ ਜੀਵਨ ਤੇ ਚਾਨਣਾ ਪਾਇਆ। ਪ੍ਰਧਾਨ ਚਰਨਜੀਤ ਸਿੰਘ ਦੇਵੀ ਨਗਰ ਨੇ ਵੀ ਵਿਚਾਰ ਪੇਸ਼ ਕੀਤੇ।
Advertisement
Advertisement