ਅੰਬੇਡਕਰ ਦੇ ਬੁੱਤ ਦੁਆਲੇ ਨਾਅਰੇ ਲਿਖਣ ਦਾ ਵਿਰੋਧ
05:59 AM Apr 02, 2025 IST
ਪੱਤਰ ਪ੍ਰੇਰਕ
ਫਗਵਾੜਾ, 1 ਅਪਰੈਲ
ਫਿਲੌਰ ਅਧੀਨ ਪੈਂਦੇ ਪਿੰਡ ਨੰਗਲ ਵਿੱਚ ਡਾ. ਅੰਬੇਡਕਰ ਦੇ ਬੁੱਤ ਦੇ ਦੁਆਲੇ ਨਾਅਰੇ ਲਿਖਣ ਖ਼ਿਲਾਫ਼ ਕਾਂਗਰਸ ਵੱਲੋਂ ਪੁਤਲਾ ਫੂਕ ਮੁਜ਼ਾਹਰਾ ਕੀਤਾ ਗਿਆ। ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਹਲਕਾ ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਇਸ ਘਟਨਾ ਨੂੰ ਲੋਕਤੰਤਰ ਤੇ ਭਾਈਚਾਰੇ ’ਤੇ ਸਿੱਧਾ ਹਮਲਾ ਦੱਸਿਆ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜ਼ਿੰਮੇਵਾਰੀ ਵਿਦੇਸ਼ਾਂ ’ਚ ਬੈਠੇ ਕੁਝ ਲੋਕਾਂ ਨੇ ਖੁੱਲ੍ਹੇ ਤੌਰ ’ਤੇ ਲਈ ਹੈ ਤੇ 14 ਅਪਰੈਲ ਤੱਕ ਸੂਬੇ ’ਚ ਸਾਰੇ ਬੁੱਤ ਹਟਾਉਣ ਦੀ ਚੁਣੌਤੀ ਦਿੱਤੀ ਹੈ। ਇਹ ਅਮਨ-ਸ਼ਾਂਤੀ ਨੂੰ ਖ਼ਤਰੇ ਵਿੱਚ ਪਾਉਣ ਦੀ ਇੱਕ ਸ਼ਰਮਨਾਕ ਕੋਸ਼ਿਸ਼ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਸਮੂਹ ਕਾਂਗਰਸੀ ਆਗੂਆਂ ਨੇ ਡਾ. ਅੰਬੇਡਕਰ ਦੇ ਬੁੱਤਾਂ ਦੀ ਤੁਰੰਤ ਸੁਰੱਖਿਆ ਯਕੀਨੀ ਬਣਾਉਣ ਤੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਵੀ ਕੀਤੀ।
Advertisement
Advertisement