ਅੰਮ੍ਰਿਤਪਾਲ ਭੌਂਸਲੇ ਨਕੋਦਰ ਹਲਕੇ ਦੇ ਕੋਆਰਡੀਨੇਟਰ ਨਿਯੁਕਤ
05:59 AM Jun 11, 2025 IST
ਫਿਲੌਰ: ਕਾਂਗਰਸ ਹਾਈਕਮਾਂਡ ਨੇ ਫਿਲੌਰ ਤੋਂ ਦਲਿਤ ਆਗੂ ਅੰਮ੍ਰਿਤਪਾਲ ਭੌਂਸਲੇ ਨੂੰ ਨਕੋਦਰ ਹਲਕੇ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਭੌਂਸਲੇ 2022 ਵਿੱਚ ਫਿਲੌਰ ਵਿਧਾਨ ਸਭਾ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰਾਂ ਵਿੱਚ ਇਕ ਸਨ। ਉਹ ਪਹਿਲਾਂ ਵਿਧਾਨ ਸਭਾ ਹਲਕਾ ਆਦਮਪੁਰ ਦੇ ਕੋਆਰਡੀਨੇਟਰ ਸਨ। ਇਸ ਮੌਕੇ ਭੌਂਸਲੇ ਨੇ ਕਿਹਾ ਕਿ ਸੰਗਠਨ ਦੀ ਮਜ਼ਬੂਤੀ ਲਈ ਉਨ੍ਹਾਂ ਨੂੰ ਆਦਮਪੁਰ ਤੋਂ ਬਾਅਦ ਨਕੋਦਰ ਵਿਧਾਨ ਸਭਾ ਭੇਜਿਆ ਗਿਆ ਹੈ, ਜਿਥੇ ਉਹ ਤਨਦੇਹੀ ਨਾਲ ਕੰਮ ਕਰਨਗੇ। ਨਕੋਦਰ ਹਲਕੇ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਜਾਣ ਉਪਰੰਤ ਅੰਮ੍ਰਿਤਪਾਲ ਭੌਂਸਲੇ ਨੇ ਕਿਹਾ ਕਿ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਆਦਮਪੁਰ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਅਤੇ ਕੈਪਟਨ ਸੰਦੀਪ ਸੰਧੂ ਦਾ ਧੰਨਵਾਦ ਕੀਤਾ। -ਪੱਤਰ ਪ੍ਰੇਰਕ
Advertisement
Advertisement