ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਮ੍ਰਿਤਪਾਲ ਸਿੰਘ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ 19 ਨੂੰ

08:36 AM Nov 15, 2023 IST
featuredImage featuredImage
ਦਰਬਾਰ ਸਾਹਿਬ ਨਤਮਸਤਕ ਹੁੰਦੇ ਹੋਏ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 14 ਨਵੰਬਰ
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਦੱਸਿਆ ਕਿ ਅੰਮ੍ਰਿਤ ਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 19 ਨਵੰਬਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਇਸੇ ਤਰ੍ਹਾਂ ਇੱਕ ਅਰਦਾਸ ਸਮਾਗਮ ਸ੍ਰੀ ਅਕਾਲ ਤਖਤ ਵਿਖੇ ਕੀਤਾ ਗਿਆ ਸੀ। ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ, ਸਾਥੀਆਂ ਤੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਪੰਜ ਤਖਤਾਂ ’ਤੇ ਅਰਦਾਸ ਸਮਾਗਮ ਕੀਤੇ ਜਾ ਰਹੇ ਹਨ ਜਿਸ ਦੀ ਸ਼ੁਰੂਆਤ ਸ੍ਰੀ ਅਕਾਲ ਤਖਤ ਤੋਂ ਕੀਤੀ ਗਈ ਸੀ ਅਤੇ ਦੂਜਾ ਅਰਦਾਸ ਸਮਾਗਮ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 19 ਨਵੰਬਰ ਨੂੰ ਹੋਵੇਗਾ ਜਿਸ ਵਿਚ ਅੰਮ੍ਰਿਤ ਸੰਚਾਰ ਵੀ ਹੋਵੇਗਾ। ਉਨ੍ਹਾਂ ਸਿੱਖ ਸੰਗਤਾਂ ਖਾਸ ਕਰਕੇ ਨੌਜਵਾਨਾਂ ਨੂੰ ਸੱਦਾ ਦਿਤਾ ਕਿ ਉਹ ਵੱਡੀ ਗਿਣਤੀ ਵਿੱਚ 19 ਨਵੰਬਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਪੁੱਜਣ।
ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖਾਲਸਾ ਵਹੀਰ ਅਤੇ ਅੰਮ੍ਰਿਤ ਸੰਚਾਰ ਸ਼ੁਰੂ ਕੀਤਾ ਸੀ ਜਿਸ ਦੇ ਚੰਗੇ ਸਿੱਟੇ ਸਾਹਮਣੇ ਆਏ ਸਨ ਪਰ ਸਰਕਾਰਾਂ ਨੂੰ ਇਹ ਬਰਦਾਸ਼ਤ ਨਹੀਂ ਹੋਇਆ। ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ’ਤੇ ਲਾਏ ਦੇਸ਼ ਧਰੋਹ ਦੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਉਸ ਨੇ ਦੇਸ਼ ਵਿਰੋਧੀ ਕੋਈ ਕੰਮ ਨਹੀਂ ਕੀਤਾ ਹੈ। ਅੰਮ੍ਰਿਤਪਾਲ ਸਿੰਘ ਦੀ ਪਤਨੀ ਅਤੇ ਪਿਤਾ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਦੇ ਪ੍ਰੋਗਰਾਮ ਹਨ ਪਰ ਪਰਿਵਾਰ ਗੁਰੂ ਦੇ ਭਾਣੇ ਵਿੱਚ ਰਹਿਣ ਨੂੰ ਤਰਜੀਹ ਦੇ ਰਿਹਾ ਹੈ।

Advertisement

Advertisement