ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਮ੍ਰਿਤਸਰ ’ਚ ਕੋਵਿਡ ਦੇ ਤਿੰਨ ਨਵੇਂ ਕੇਸ, ਤਿੰਨੋਂ ਡਾਕਟਰ

04:46 AM Jun 17, 2025 IST
featuredImage featuredImage

ੋਅੰਮ੍ਰਿਤਸਰ (ਟਨਸ): ਸ਼ਹਿਰ ਵਿੱਚ ਕੋਵਿਡ ਦੇ ਨਵੇਂ ਵੇਰੀਐਂਟ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਹ ਤਿੰਨੋਂ ਕੇਸ ਮੈਡੀਕਲ ਕਾਲਜ ਦੇ ਜੂਨੀਅਰ ਡਾਕਟਰ ਹਨ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਕਿਰਨਦੀਪ ਕੌਰ ਵੱਲੋਂ ਕੀਤੀ ਗਈ ਹੈ। ਸਿਵਲ ਸਰਜਨ ਨੇ ਕਿਹਾ ਕਿ ਇਨ੍ਹਾਂ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਹ ਤਿੰਨੋਂ ਕੇਸ ਮੈਡੀਕਲ ਕਾਲਜ ਦੇ ਜੂਨੀਅਰ ਡਾਕਟਰ ਹਨ, ਜੋ ਕਿ ਇਸ ਸਮੇਂ ਹੋਮ ਆਈਸੋਲੇਟ ਹਨ ਅਤੇ ਬਿਲਕੁਲ ਠੀਕ ਹਨ। ਉਨ੍ਹਾਂ ਦੱਸਿਆ ਕਿ ਨਵੇਂ ਵੇਰੀਐਂਟ ਦੇ ਮਰੀਜ਼ ਬਹੁਤ ਜਲਦੀ ਆਪਣੇ ਆਪ ਹੀ ਦੋ ਤਿੰਨ ਦਿਨਾਂ ਦੇ ਵਿੱਚ ਸਿਹਤਯਾਬ ਹੋ ਜਾਂਦੇ ਹਨ, ਇਸ ਲਈ ਕੋਵਿਡ ਦੇ ਨਵੇਂ ਵੇਰੀਐਂਟ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਕੋਵਿਡ ਦੇ ਲੱਛਣਾਂ ਜਿਵੇਂ ਖਾਂਸੀ, ਜੁਕਾਮ, ਬੁਖਾਰ, ਸਾਹ ਵਿੱਚ ਤਕਲੀਫ ਆਦਿ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ। ਇਸ ਤੋਂ ਬਚਾਅ ਲਈ ਭੀੜ ਭਾੜ ਵਾਲੇ ਖੇਤਰਾਂ ਵਿੱਚ ਜਾਣ ਤੋਂ ਪ੍ਰਹੇਜ਼ ਕੀਤਾ ਜਾਵੇ। ਇਸ ਦੇ ਨਾਲ ਹੀ ਸਮੇਂ ਸਮੇਂ ’ਤੇ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ ਧੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਲੋੜ ਅਨੁਸਾਰ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ। ਸਿਵਲ ਸਰਜਨ ਨੇ ਕਿਹਾ ਕਿ ਜੇ ਕੋਈ ਵੀ ਗੰਭੀਰ ਲੱਛਣ ਸਾਹਮਣੇ ਆਉਂਦੇ ਹਨ ਤਾਂ ਤੁਰੰਤ ਸਰਕਾਰੀ ਸਿਹਤ ਸੰਸਥਾ ਵਿੱਚ ਆਪਣੀ ਜਾਂਚ ਅਤੇ ਇਲਾਜ ਕਰਾਉਣਾ ਚਾਹੀਦਾ। ਇਸ ਮਾਮਲੇ ਵਿੱਚ ਅਫ਼ਵਾਹਾਂ ਅਤੇ ਸੋਸ਼ਲ ਮੀਡੀਆ ’ਤੇ ਗਲਤ ਜਾਣਕਾਰੀ ਤੋਂ ਬਚਣਾ ਚਾਹੀਦਾ ਹੈ।

Advertisement

Advertisement