ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ’ਚ ਵਿਸ਼ਵ ਪੱਧਰੀ ਸੜਕੀ ਢਾਂਚਾ ਬਣਾਵਾਂਗੇ: ਚੀਮਾ

04:06 AM Mar 16, 2025 IST

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 15 ਮਾਰਚ

ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸੜਕਾਂ ਤੇ ਗਲੀਆਂ ਦੀ ਨੁਹਾਰ ਬਦਲਣ ਦੇ ਟੀਚੇ ਤਹਿਤ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਦੇ ਸੜਕੀ ਢਾਂਚੇ ਨੂੰ ਵਿਸ਼ਵ ਪੱਧਰ ਦਾ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਗੱਲ ਦਾ ਪ੍ਰਗਟਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰੀ ਚੀਮਾ ਨੇ ਕਿਹਾ ਕਿ ਸਰਕਾਰ ਵੱਲੋਂ 140 ਕਰੋੜ ਰੁਪਏ ਦੀ ਲਾਗਤ ਨਾਲ 42 ਕਿਲੋਮੀਟਰ ਲੰਬੀਆਂ ਸੜਕਾਂ ਤੇ ਗਲੀਆਂ ਦੀ ਨੁਹਾਰ ਬਦਲੀ ਜਾਵੇਗੀ। ਇਸ ਦੇ ਨਤੀਜਿਆਂ ਅਤੇ ਲੋਕਾਂ ਤੋਂ ਪ੍ਰਾਪਤ ਫੀਡਬੈਕ ਦੇ ਆਧਾਰ ’ਤੇ ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਸੜਕਾਂ ਨੂੰ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਟਰੈਫਿਕ ਦੀਆਂ ਰੁਕਾਵਟਾਂ ਦੂਰ ਕਰਨ, ਸੜਕ ਦੀ ਇਕਸਾਰ ਚੌੜਾਈ ਯਕੀਨੀ ਬਣਾਉਣ ਅਤੇ ਵਾਰ-ਵਾਰ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਡਰੇਨੇਜ਼ ਸਿਸਟਮ ਨੂੰ ਦਰੁਸਤ ਕਰਦਿਆਂ ਸੜਕਾਂ ਨੂੰ ਵਿਆਪਕ ਰੂਪ ਨਾਲ ਡਿਜ਼ਾਈਨ ਕੀਤਾ ਜਾਵੇਗਾ। ਇਸ ਪਹਿਲਕਦਮੀ ਤਹਿਤ ਪ੍ਰਦੂਸ਼ਣ ਰੋਕਣ ਲਈ ਲੈਂਡਸਕੇਪਿੰਗ ਰਾਹੀਂ ਆਕਰਸ਼ਕ ਫੁੱਟਪਾਥਾਂ ਦਾ ਨਿਰਮਾਣ ਵੀ ਸ਼ਾਮਲ ਹੈ। ਸਟਰੀਟ ਲਾਈਟਾਂ, ਬੱਸ ਅੱਡਿਆਂ ਤੇ ਵਾਟਰ ਸਪਲਾਈ ਲਾਈਨਾਂ ਵਰਗੀਆਂ ਸੇਵਾਵਾਂ ਨੂੰ ਆਵਾਜਾਈ ਅਤੇ ਕਾਰਜਕੁਸ਼ਲਤਾ ਨੂੰ ਬਿਹਤਰ ਬਣਾਉਣ ਲਈ ਦੁਬਾਰਾ ਬਣਾਇਆ ਜਾਵੇਗਾ।

Advertisement

ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਕੋਲ ਵਿਸ਼ਵ ਪੱਧਰ ਦੇ ਵਧੀਆ ਇੰਜਨੀਅਰ ਅਤੇ ਆਰਕੀਟੈਕਟ ਹੋਣ ਦੇ ਬਾਵਜੂਦ ਸੂਬਾ ਅਜਿਹਾ ਸ਼ਹਿਰੀ ਢਾਂਚਾ ਮੁਹੱਈਆ ਕਰਵਾਉਣ ਵਿੱਚ ਪਛੜ ਗਿਆ ਹੈ। ਇਸ ਦਾ ਕਾਰਨ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਪਿਛਲੀਆਂ ਸਰਕਾਰਾਂ ਦੀ ਦੂਰਅੰਦੇਸ਼ੀ ਅਤੇ ਸਿਆਸੀ ਇਰਾਦੇ ਦੀ ਘਾਟ ਹੈ।

Advertisement