ਅੰਮ੍ਰਿਤਸਰ ਜ਼ਿਲ੍ਹੇ ਦੇ ਵਿੱਦਿਅਕ ਅਦਾਰੇ ਅੱਜ ਵੀ ਰਹਿਣਗੇ ਬੰਦ
05:43 AM May 08, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 7 ਮਈ
ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜ਼ਿਲੇ ਵਿੱਚ ਭਾਰਤ ਪਾਕਿ ਤਨਾਅ ਮਗਰੋਂ ਪੈਦਾ ਹੋਏ ਹਾਲਾਤਾਂ ਬਾਰੇ ਮੀਟਿੰਗ ਕਰਦਿਆਂ ਸਕੂਲਾਂ, ਕਾਲਜਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਵਿੱਚ ਭਲਕੇ 8 ਮਈ ਦੀ ਛੁੱਟੀ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਫੈਸਲਾ ਸਥਿਤੀ ਨੂੰ ਮੁੜ ਵਿਚਾਰਨ ਮਗਰੋਂ ਲਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ। ਉਨਾਂ ਨੇ ਇਸ ਤਨਾਅ ਦੌਰਾਨ ਪੈਟਰੋਲ ਪੰਪਾਂ, ਕਰਿਆਨੇ ਦੀਆਂ ਦੁਕਾਨਾਂ ਅਤੇ ਏਟੀਐਮ ਉੱਪਰ ਲੱਗੀਆਂ ਲੋਕਾਂ ਦੀਆਂ ਲਾਈਨਾਂ ਦਾ ਨੋਟਿਸ ਲੈਂਦਿਆਂ ਕਿਹਾ ਕਿ ਜ਼ਿਲੇ ਵਿੱਚ ਜਰੂਰੀ ਵਸਤਾਂ, ਜਿੰਨਾ ਵਿੱਚ ਤੇਲ, ਰਸੋਈ ਗੈਸ, ਦਵਾਈਆਂ ਅਤੇ ਰਾਸ਼ਨ ਦੀ ਕੋਈ ਘਾਟ ਨਹੀਂ ਹੈ। ਇਸ ਲਈ ਲੋਕ ਬਿਨਾਂ ਸੋਚੇ ਸਮਝੇ ਇਹ ਵਸਤਾਂ ਭੰਡਾਰ ਕਰਕੇ ਕਾਲਾਬਜ਼ਾਰੀ ਨੂੰ ਉਤਸ਼ਾਹਿਤ ਨਾ ਕਰਨ।
Advertisement
Advertisement