ਅੰਮ੍ਰਿਤਸਰ: ਨਗਰ ਨਿਗਮ, ਨਗਰ ਪੰਚਾਇਤਾਂ ਤੇ ਨਗਰ ਕੌਂਸਲਾਂ ਦੇ ਕੁਝ ਬੂਥ ਬਦਲੇ
ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 20 ਦਸੰਬਰ
ਨਗਰ ਨਿਗਮ, ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਚੋਣਾਂ 2024 ਲਈ ਜ਼ਿਲ੍ਹਾ ਅੰਮ੍ਰਿਤਸਰ ਦੇ ਵਾਸੀਆਂ ਦੇ ਸਹੂਲਤ ਲਈ ਵੱਖ-ਵੱਖ ਰਿਟਰਨਿੰਗ ਅਫ਼ਸਰਾਂ ਵਲੋਂ ਕੁੱਝ ਪੋਲਿੰਗ ਬੂਥਾਂ ਦੇ ਸਥਾਨਾਂ ਵਿੱਚ ਤਬਦੀਲੀ ਕੀਤੀ ਗਈ ਹੈ। ਜ਼ਿਲ੍ਹਾ ਚੋਣ ਅਧਿਕਾਰੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵਾਰਡ ਨੰ: 16 ਦੇ ਪੋਲਿੰਗ ਬੂਥ 1, 2 ਅਤੇ 3 ਦੇ ਪੁਰਾਣੇ ਪੋਲਿੰਗ ਸਟੇਸ਼ਨ ਨੂੰ ਨਵੇਂ ਗਾਂਧੀ ਮੈਮੋਰੀਅਲ ਹਾਈ ਸਕੂਲ ਜਗਦੰਬੇ ਕਾਲੋਨੀ ਮਜੀਠਾ ਰੋਡ ’ਤੇ ਅਤੇ ਵਾਰਡ ਨੰਬਰ 5 ਦੇ ਪੋਲਿੰਗ ਬੂਥ ਨੰਬਰ 7, 8, 9 ਅਤੇ 10 ਜੋ ਕਿ ਪਹਿਲਾਂ ਪੀ.ਬੀ.ਐਨ ਹਾਈ ਸਕੂਲ ਦਯਾਨੰਦ ਨਗਰ ਵਿਖੇ ਸਨ, ਨੂੰ ਪੁਲੀਸ ਡੀ.ਏ.ਵੀ ਪਬਲਿਕ ਸਕੂਲ ਪੁਲੀਸ ਲਾਈਨ ’ਚ ਤਬਦੀਲ ਕੀਤਾ ਗਿਆ ਹੈ। ਵਾਰਡ ਨੰਬਰ 9 ਦਾ ਪੋਲਿੰਗ ਬੂਥ ਨੰਬਰ 3 ਸਰਕਾਰੀ ਐਲੀਮੈਂਟਰੀ ਸਕੂਲ ਗੰਡਾ ਸਿੰਘ ਵਾਲਾ ਨੂੰ ਬਦਲ ਕੇ ਸਰਕਾਰੀ ਹਾਈ ਸਕੂਲ ਗੰਡਾ ਸਿੰਘ ਵਾਲਾ, ਵਾਰਡ ਨੰਬਰ 12 ਦੇ ਪੋਲਿੰਗ ਬੂਥ ਨੰਬਰ 3 ਅਤੇ 4 ਨੂੰ ਸਰਕਾਰੀ ਐਲੀਮੈਂਟਰੀ ਸਕੂਲ ਤੁੰਗਬਾਲਾ ਤੋਂ ਬਦਲ ਕੇ ਸਰਕਾਰੀ ਹਾਈ ਸਕੂਲ ਤੁੰਗਬਾਲਾ, ਵਾਰਡ ਨੰਬਰ 45 ਦੇ ਪੋਲਿੰਗ ਬੂਥ ਨੰਬਰ 6,7 ਅਤੇ 8 ਨੂੰ ਸ਼ਕਤੀ ਮਾਡਲ ਸਕੂਲ ਸ਼ਰਮਾ ਕਲੋਨੀ ਨੂੰ ਬਦਲ ਕੇ ਗੁਰੂਕੁਲ ਪਬਲਿਕ ਸਕੂਲ, ਗੁਰੂ ਨਾਨਕ ਕਲੋਨੀ ਗਲੀ ਨੰਬਰ-2, ਵਾਰਡ 82 ਦੇ ਪੋਲਿੰਗ ਬੂਥ ਨੰਬਰ 1,2 ਤੇ 3 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੂਪੁਰ ਨੂੰ ਬਦਲ ਕੇ ਸਰਕਾਰੀ ਹਾਈ ਸਕੂਲ ਕਾਲਾ, ਵਾਰਡ ਨੰਬਰ 82 ਦੇ ਪੋਲਿੰਗ ਬੂਥ ਨੰਬਰ 4 ਨੂੰ ਸਪਰਿੰਗ ਸਟੱਡੀ ਸਕੂਲ ਨੂੰ ਬਦਲ ਕੇ ਸਰਕਾਰੀ ਐਲੀਮੈਂਟਰੀ ਸਕੂਲ ਕਾਲਾ, ਵਾਰਡ ਨੰਬਰ 86 ਦੇ ਪੋਲਿੰਗ ਬੂਥ ਨੰਬਰ 6 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੂੰਪੁਰ ਨੂੰ ਸਪਰਿੰਗ ਸਟੱਡੀ ਸਕੂਲ ਸ਼ੇਰਸ਼ਾਹ ਸੂਰੀ ਰੋਡ ’ਤੇ ਤਬਦੀਲ ਕੀਤਾ ਗਿਆ ਹੈ।