ਅੰਮ੍ਰਿਤਸਰ: ਨਿਗਮ ਨੇ ਟੀਚੇ ਤੋਂ ਵੱਧ ਪ੍ਰਾਪਰਟੀ ਟੈਕਸ ਜੁਟਾਇਆ
05:02 AM Apr 02, 2025 IST
ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 1 ਅਪਰੈਲ
ਨਗਰ ਨਿਗਮ ਅੰਮ੍ਰਿਤਸਰ ਨੇ ਟੀਚੇ ਤੋਂ ਵੱਧ 10 ਫ਼ੀਸਦੀ ਜ਼ਿਆਦਾ ਪ੍ਰਾਪਰਟੀ ਟੈਕਸ ਇਕੱਤਰ ਕੀਤਾ ਹੈ। ਨਗਰ ਨਿਗਮ ਕਮਿਸ਼ਨਰ ਗੁਰਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ 31 ਮਾਰਚ 2025 ਤੱਕ ਨਗਰ ਨਿਗਮ ਵਲੋਂ 41.69 ਕਰੋੜ ਰੁਪਏ ਪ੍ਰਾਪਰਟੀ ਟੈਕਸ ਵਜੋਂ ਇਕੱਠੇ ਕੀਤੇ ਗਏ ਹਨ, ਜਦੋਂ ਕਿ ਇਸ ਤੋਂ ਪਿੱਛਲੇ ਸਾਲ 40.90 ਕਰੋੜ ਰੁਪਏ ਪ੍ਰਾਪਰਟੀ ਟੈਕਸ ਵਜੋਂ ਇਕੱਠੇ ਸਨ। ਉਨ੍ਹਾਂ ਦੱਸਿਆ ਕਿ ਪ੍ਰਾਪਰਟੀ ਟੈਕਸ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵਲੋਂ ਦਿੱਤੇ ਗਏ ਟੀਚੇ ਨੂੰ ਪੂਰਾ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਸੀ। ਪ੍ਰਾਪਰਟੀ ਟੈਕਸ ਦੀ ਵਸੂਲੀ ਲਈ ਸੀਲਿੰਗ ਮੁਹਿੰਮ ਵੀ ਸ਼ੁਰੂ ਕੀਤੀ ਗਈ ਸੀ ਅਤੇ ਆਖਰੀ ਦਿਨ ਸ਼ਹਿਰਵਾਸੀਆਂ ਵਲੋਂ ਨਕਦ ਅਤੇ ਚੈੱਕਾਂ ਰਾਹੀਂ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਇਆ ਗਿਆ ਹੈ।
Advertisement
Advertisement