ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੰਮ੍ਰਿਤਸਰ: ਹੈਰੀਟੇਜ ਸਟਰੀਟ ਵਿੱਚ ਇਕ ਹੋਰ ਧਮਾਕਾ

12:35 PM May 09, 2023 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 8 ਮਈ

Advertisement

ਮੁੱਖ ਅੰਸ਼

  • ਲੋਕ ਖ਼ੌਫਜ਼ਦਾ; ਡੀਜੀਪੀ ਗੌਰਵ ਯਾਦਵ ਘਟਨਾ ਸਥਾਨ ‘ਤੇ ਪੁੱਜੇ

ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟਰੀਟ ਵਿੱਚ ਸਿਰਫ਼ 30 ਘੰਟੇ ਦੇ ਵਕਫ਼ੇ ਦੌਰਾਨ ਹੀ ਦੂਜੀ ਵਾਰ ਧਮਾਕਾ ਹੋਇਆ ਹੈ। ਲੇਕਿਨ ਇਸ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਲੋਕਾਂ ਵਿੱਚ ਦਹਿਸ਼ਤ ਵਾਲਾ ਮਾਹੌਲ ਬਣ ਗਿਆ ਹੈ। ਪੁਲੀਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਆਖਿਆ ਕਿ ਧਮਾਕੇ ਮਗਰੋਂ ਵਿਰਾਸਤੀ ਮਾਰਗ ਵਿੱਚ ਚੌਕਸੀ ਵਧਾ ਦਿੱਤੀ ਹੈ ਅਤੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

Advertisement

ਹੈਰੀਟੇਜ ਸਟਰੀਟ ਵਿੱਚ ਸਾਰਾਗੜ੍ਹੀ ਪਾਰਕਿੰਗ ਵਿੱਚ ਅੱਜ ਸਵੇਰੇ ਲਗਭਗ ਸਾਢੇ ਛੇ ਵਜੇ ਮੁੜ ਧਮਾਕਾ ਹੋਇਆ ਜਿਸ ਨਾਲ ਇਕ ਵਿਅਕਤੀ ਜ਼ਖ਼ਮੀ ਹੋਇਆ ਅਤੇ ਕਾਰ ਦੇ ਸ਼ੀਸ਼ੇ ਟੁੱਟ ਗਏ। ਇਸ ਤੋਂ ਪਹਿਲਾਂ ਸ਼ਨਿਚਰਵਾਰ ਰਾਤ ਨੂੰ ਲਗਭਗ 12 ਵਜੇ ਧਮਾਕਾ ਹੋਇਆ ਸੀ ਅਤੇ ਇਮਾਰਤ ਵਿੱਚ ਲੱਗੇ ਸ਼ੀਸ਼ੇ ਟੁੱਟਣ ਕਾਰਨ ਲਗਭਗ ਪੰਜ -ਛੇ ਵਿਅਕਤੀ ਜ਼ਖਮੀ ਹੋ ਗਏ ਸਨ। ਫਿਲਹਾਲ ਦੋਵੇਂ ਧਮਾਕੇ ਭੇਤ ਬਣੇ ਹੋਏ ਹਨ। ਘਟਨਾ ਵਾਪਰਨ ਤੋਂ ਬਾਅਦ ਪੁਲੀਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪੁੱਜੇ ਸਨ। ਫੋਰੈਂਸਿਕ ਮਾਹਿਰ ਤੇ ਬੰਬ ਨਕਾਰਾ ਕਰਨ ਤੇ ਲੱਭਣ ਵਾਲਾ ਦਸਤਾ ਵੀ ਮੌਕੇ ‘ਤੇ ਪੁੱਜਿਆ ਸੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਜਾਂਚ ਦੌਰਾਨ ਹੈਰੀਟੇਜ ਸਟਰੀਟ ਵਿੱਚ ਇੱਕ ਪਾਸੇ ਦੀ ਸੜਕ ਨੂੰ ਸੀਲ ਕਰ ਦਿੱਤਾ ਗਿਆ। ਪੁਲੀਸ ਦੇ ਡੀਜੀਪੀ ਗੌਰਵ ਯਾਦਵ ਵੀ ਮੌਕੇ ‘ਤੇ ਪੁੱਜੇ ਅਤੇ ਉਨ੍ਹਾਂ ਨੇ ਇਸ ਮਾਮਲੇ ਨੂੰ ਲੈ ਕੇ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਡੀਆ ਨਾਲ ਗੱਲ ਕਰਦੇ ਹੋਏ ਯਾਦਵ ਨੇ ਆਖਿਆ ਕਿ ਫੋਰੈਂਸਿਕ ਮਾਹਿਰਾਂ ਵੱਲੋਂ ਦੋਵਾਂ ਧਮਾਕਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਢਲੀ ਜਾਂਚ ਦੌਰਾਨ ਇਸ ਘਟਨਾ ਨੂੰ ਅਤਿਵਾਦੀ ਕਾਰਵਾਈ ਜਾਂ ਕਿਸੇ ਸ਼ਰਾਰਤੀ ਵਿਅਕਤੀ ਵੱਲੋਂ ਕੀਤੀ ਕਾਰਵਾਈ ਆਖਣਾ ਜਲਦਬਾਜ਼ੀ ਹੋਵੇਗੀ। ਪੁਲੀਸ ਹਰ ਪੱਖ ਤੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਫੋਰੈਂਸਿਕ ਮਾਹਿਰਾਂ ਨੇ ਮੁੱਢਲੀ ਜਾਂਚ ਦੌਰਾਨ ਖੁਲਾਸਾ ਕੀਤਾ ਕਿ ਦੋਵਾਂ ਘਟਨਾਵਾਂ ਦੌਰਾਨ ਕੋਈ ਵੀ ਡੈਟੋਨੇਟਰ ਜਾਂ ਧਮਾਕਾ ਕਰਨ ਵਾਲਾ ਉਪਕਰਨ ਨਹੀਂ ਵਰਤਿਆ ਗਿਆ। ਕਿਸੇ ਨੇ ਵਿਸਫੋਟਕ ਸਮੱਗਰੀ ਨੂੰ ਕੰਟੇਨਰ ਵਿੱਚ ਰੱਖ ਕੇ ਧਮਾਕਾ ਕੀਤਾ ਹੈ। ਪੁਲੀਸ ਵੱਲੋਂ ਦੋਵਾਂ ਘਟਨਾਵਾਂ ਦੇ ਸਮੇਂ ਨੂੰ ਵੀ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਇਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਵੀ ਖੰਗਾਲਿਆ ਜਾ ਰਿਹਾ ਹੈ।

ਮਿਲੇ ਵੇਰਵਿਆਂ ਮੁਤਾਬਕ ਅੱਜ ਦਾ ਇਹ ਧਮਾਕਾ ਸਾਰਾਗੜ੍ਹੀ ਪਾਰਕਿੰਗ ਦੀ ਉਪਰਲੀ ਮੰਜ਼ਿਲ ਵਿੱਚ ਹੋਇਆ ਹੈ। ਧਮਾਕਾ ਕਾਫੀ ਜ਼ੋਰਦਾਰ ਸੀ ਜਿਸ ਨਾਲ ਇੱਕ ਕਾਰ ਦੇ ਸ਼ੀਸ਼ੇ ਟੁੱਟ ਗਏ ਅਤੇ ਇਕ ਵਿਅਕਤੀ ਜ਼ਖ਼ਮੀ ਹੋਇਆ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਆਖਿਆ ਕਿ ਪੁਲੀਸ ਨੇ ਇਸ ਮਾਮਲੇ ਵਿੱਚ ਥਾਣਾ ਕੋਤਵਾਲੀ ਵਿੱਚ ਕੇਸ ਦਰਜ ਕਰ ਲਿਆ ਹੈ ਅਤੇ ਸਾਰੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਫੋਰੈਂਸਿਕ ਮਾਹਿਰਾਂ ਨੂੰ ਲਗ ਰਿਹਾ ਹੈ ਕਿ ਇਸ ਘਟਨਾ ਨੂੰ ਅੰਜਾਮ ਦੇਣ ਲਈ ਸਥਾਨਕ ਪੱਧਰ ‘ਤੇ ਵਿਸਫੋਟਕ ਸਮੱਗਰੀ ਦੀ ਵਰਤੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਕੰਮਲ ਜਾਂਚ ਰਿਪੋਰਟ ਆਉਣ ਤੋਂ ਬਾਅਦ ਹੀ ਧਮਾਕੇ ਦੀ ਕਿਸਮ ਅਤੇ ਇਸ ਲਈ ਵਰਤੀ ਗਈ ਸਮੱਗਰੀ ਬਾਰੇ ਕੁਝ ਕਿਹਾ ਜਾ ਸਕੇਗਾ।

ਧਮਾਕਿਆਂ ਦੀ ਡੂੰਘਾਈ ਨਾਲ ਜਾਂਚ ਹੋਵੇ: ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ (ਟਨਸ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ਉੱਤੇ ਹੋਏ ਦੋ ਧਮਾਕਿਆਂ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਅਤੇ ਪੁਲੀਸ ਤੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਧਮਾਕਿਆਂ ਨਾਲ ਜੁੜਿਆ ਸੱਚ ਸਾਹਮਣੇ ਲਿਆਂਦਾ ਜਾਵੇ ਤਾਂ ਜੋ ਸ਼ਰਧਾਲੂ ਭੈਅ-ਮੁਕਤ ਹੋ ਕੇ ਗੁਰੂ ਘਰ ਆ ਸਕਣ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਕੇਂਦਰੀ ਅਸਥਾਨ ਹੈ, ਜਿੱਥੇ ਨਾ ਸਿਰਫ ਸਿੱਖ ਸੰਗਤ ਨਤਮਸਤਕ ਹੋਣ ਆਉਂਦੀ ਹੈ, ਸਗੋਂ ਦੇਸ਼ ਦੁਨੀਆ ਤੋਂ ਵੱਖ-ਵੱਖ ਧਰਮਾਂ, ਫਿਰਕਿਆਂ ਅਤੇ ਵਰਗਾਂ ਦੇ ਲੋਕ ਵੀ ਇੱਥੇ ਨਤਮਸਤਕ ਹੁੰਦੇ ਹਨ। ਉਨ੍ਹਾਂ ਕਿਹਾ ਕਿ ਦੋ ਦਿਨਾਂ ਅੰਦਰ ਵਾਪਰੀਆਂ ਧਮਾਕੇ ਦੀਆਂ ਘਟਨਾਵਾਂ ਨਾਲ ਸੰਗਤ ਦੇ ਮਨਾਂ ਅੰਦਰ ਕਈ ਤਰ੍ਹਾਂ ਦੇ ਸ਼ੰਕੇ ਅਤੇ ਸਵਾਲਾਂ ਦੇ ਨਾਲ ਭੈਅ ਵੀ ਪੈਦਾ ਹੋਇਆ ਹੈ, ਜਿਸ ਬਾਰੇ ਪੰਜਾਬ ਸਰਕਾਰ ਨੂੰ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਇਨ੍ਹਾਂ ਘਟਨਾਵਾਂ ਦਾ ਪਰਦਾਫਾਸ਼ ਕਰਕੇ ਲੋਕਾਂ ਨੂੰ ਭੈਅ ਮੁਕਤ ਮਾਹੌਲ ਦੇਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਸਰਕਾਰ ਅਤੇ ਪੁਲੀਸ ਨੂੰ ਲੋੜ ਪੈਣ ਉੱਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹੈ।

Advertisement