ਅੰਮ੍ਰਿਤ ਸੰਚਾਰ 22 ਨੂੰ
04:37 AM May 19, 2025 IST
ਨਿੱਜੀ ਪੱਤਰ ਪ੍ਰੇਰਕ
ਕਾਦੀਆਂ, 18 ਮਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 22 ਮਈ ਨੂੰ ਸਵੇਰੇ 10 ਵਜੇ ਗੁਰਦੁਆਰਾ ਸਹੀਦ ਗੰਜ ਸਾਹਿਬ ਮਹੱਲਾ ਪ੍ਰਤਾਪ ਨਗਰ ਰੇਲਵੇ ਰੋਡ ਕਾਦੀਆਂ ਵਿਖੇ ਕਰਵਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਦੱਸਿਆ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰਕੇ ਅੰਮ੍ਰਿਤ ਅਭਲਾਖੀਆਂ ਨੂੰ ਅੰਮ੍ਰਿਤ ਛਕਾਉਣਗੇ। ਧਰਮ ਪ੍ਰਚਾਰ ਕਮੇਟੀ ਵੱਲੋਂ ਅੰਮ੍ਰਿਤ ਛੱਕਣ ਵਾਲੇ ਪ੍ਰਣੀਆਂ ਨੂੰ ਭੇਟਾ ਰਹਿਤ ਮੁਫਤ ਕਕਾਰ ਦਿੱਤੇ ਜਾਣਗੇ।
Advertisement
Advertisement