ਅੱਖਾਂ ਦਾ ਜਾਂਚ ਕੈਂਪ ਅੱਜ
05:21 AM May 05, 2025 IST
ਨਿੱਜੀ ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 4 ਮਈ
ਨਿਸ਼ਕਾਮ ਸੇਵਾ ਸੰਸਥਾ ਸੁਨਾਮ ਵੱਲੋਂ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਹਿਯੋਗ ਸਦਕਾ ਅੱਖਾਂ ਦਾ ਜਾਂਚ ਕੈਂਪ ਭਲਕੇ 5 ਮਈ ਨੂੰ ਗੁਰਦੁਆਰਾ ਸੱਚਖੰਡ ਸਾਹਿਬ ਨੇੜੇ ਬੱਸ ਸਟੈਂਡ ਵਾਲੇ ਫਾਟਕ ਸੁਨਾਮ ਊਧਮ ਸਿੰਘ ਵਾਲਾ ਵਿੱਚ ਲਗਾਇਆ ਜਾਵੇਗਾ। ਨਿਸ਼ਕਾਮ ਸੇਵਾ ਸੰਸਥਾ ਦੇ ਮੁੱਖ ਸੇਵਾਦਾਰ ਬਿੱਟੂ ਬੀਰਕਲਾਂ ਅਤੇ ਕੌਂਸਲ ਸਕੱਤਰ ਜਸਵੰਤ ਸਿੰਘ ਖਹਿਰਾ ਹੁਰਾਂ ਨੇ ਦੱਸਿਆ ਕਿ ਕੈਂਪ ਵਿੱਚ ਸ਼ੰਕਰਾ ਹਸਪਤਾਲ ਲੁਧਿਆਣਾ ਦੇ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ। ਕੈਂਪ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਦੌਰਨ ਪ੍ਰਬੰਧਕਾਂ ਨੇ ਲੋਕਾਂ ਨੂੰ ਕੈਂਪ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।
Advertisement
Advertisement