ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਾਇਆ
05:20 AM Feb 08, 2025 IST
ਐੱਸਏਐੱਸ ਨਗਰ (ਮੁਹਾਲੀ): ਲਾਇਨਜ਼ ਕਲੱਬ ਪੰਚਕੂਲਾ ਪ੍ਰੀਮੀਅਰ ਵੱਲੋਂ ਇੱਥੋਂ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਲੰਬਿਆਂ (ਸੈਕਟਰ-69) ਵਿੱਚ ਅੱਖਾਂ ਦਾ ਮੁਫ਼ਤ ਸਕਰੀਨਿੰਗ (ਜਾਂਚ) ਕੈਂਪ ਲਗਾਇਆ ਗਿਆ। ਕੈਂਪ ਵਿੱਚ 130 ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਸਮਾਜ ਸੇਵੀ ਆਗੂ ਤੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਸ਼ਿਰਕਤ ਕੀਤੀ। -ਪੱਤਰ ਪ੍ਰੇਰਕ
Advertisement
Advertisement