ਅੱਗ ਨਾਲ ਝੁਲਸੇ ਕਿਸਾਨ ਦੀ ਮੌਤ
05:58 AM May 26, 2025 IST
ਪੱਤਰ ਪ੍ਰੇਰਕ
ਸਮਾਣਾ, 25 ਮਈ
ਇੱਥੋਂ ਦੇ ਪਿੰਡ ਗਾਜੇਵਾਸ ਵਿੱਚ ਚਾਰ ਦਿਨ ਪਹਿਲਾਂ ਖੇਤਾਂ ’ਚ ਕਣਕ ਦੇ ਨਾੜ ਨੂੰ ਲੱਗੀ ਅੱਗ ਬੁਝਾਉਂਦੇ ਹੋਏ ਝੁਲਸੇ ਕਿਸਾਨ ਸੰਦੀਪ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਗਾਜੇਵਾਸ ਦੇ ਪੁਲੀਸ ਅਧਿਕਾਰੀ ਗੁਰਜੰਟ ਸਿੰਘ ਵਿਰਕ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੰਦੀਪ ਸਿੰਘ (35) ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਗਾਜੇਵਾਸ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨ ਅਨੁਸਾਰ 21 ਮਈ ਨੂੰ ਖੇਤ ’ਚ ਮੱਕੀ ’ਤੇ ਸਪਰੇਅ ਕਰਨ ਦੌਰਾਨ ਕਣਕ ਦੇ ਨਾੜ ਨੂੰ ਲੱਗੀ ਅੱਗ ਬੁਝਾਉਂਦੇ ਹੋਏ ਸੰਦੀਪ ਝੁਲਸ ਗਿਆ ਸੀ। ਉਸ ਨੂੰ ਇਲਾਜ ਲਈ ਪਟਿਆਲਾ ਤੋਂ ਬਾਅਦ ਪੀਜੀਆਈ ਚੰਡੀਗੜ੍ਹ ਦਾਖ਼ਲ ਕਰਵਾਇਆ ਗਿਆ ਜਿੱਥੇ ਕੱਲ੍ਹ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਅਧਿਕਾਰੀ ਅਨੁਸਾਰ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰ ਵਿੱਚ ਹੁਣ ਪਤਨੀ ਅਤੇ ਇਕ ਛੋਟੀ ਬੱਚੀ ਹੈ।
Advertisement
Advertisement