ਅੱਗ ਨਾਲ ਝੁਲਸੇ ਵਿਅਕਤੀ ਦੀ ਇਲਾਜ ਦੌਰਾਨ ਮੌਤ
04:32 AM Apr 02, 2025 IST
ਨਿੱਜੀ ਪੱਤਰ ਪ੍ਰੇਰਕ
ਖੰਨਾ, 1 ਅਪਰੈਲ
ਇੱਥੋਂ ਨੇੜਲੇ ਪਿੰਡ ਕਲਾਲਮਾਜਰਾ ਵਿੱਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਬੁਰੀ ਤਰ੍ਹਾਂ ਝੁਲਸੇ ਵਿਅਕਤੀ ਸੁਰਜੀਤ ਸਿੰਘ (43) ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ। ਸੁਰਜੀਤ ਸਿੰਘ ਨਾਜ਼ੁਕ ਹਾਲਤ ਹੋਣ ਕਾਰਨ ਉਹ ਚੰਡੀਗੜ੍ਹ ਦੇ ਹਸਪਤਾਲ ਵਿੱਚ ਇਲਾਜ ਅਧੀਨ ਸੀ ਜਿੱਥੇ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਅੱਜ ਸੁਰਜੀਤ ਸਿੰਘ ਦਾ ਸਸਕਾਰ ਉਸਦੇ ਪਿੰਡ ਵਿੱਚ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਸੁਰਜੀਤ ਸਿੰਘ 26 ਮਾਰਚ ਨੂੰ ਹਾਦਸੇ ਦੌਰਾਨ 100 ਫੀਸਦੀ ਝੁਲਸ ਗਿਆ ਸੀ। ਉਸਦੀ ਗੰਭੀਰ ਹਾਲਤ ਨੂੰ ਦੇਖਦਿਆਂ ਖੰਨਾ ਸਿਵਲ ਹਸਪਤਾਲ ਵਿੱਚ ਮੁੱਢਲੀ ਸਹਾਇਤਾ ਦੇਣ ਉਪਰੰਤ ਉਸ ਨੂੰ ਚੰਡੀਗੜ੍ਹ ਰੈਫ਼ਰ ਕੀਤਾ ਗਿਆ ਸੀ। ਪਿੰਡ ਦੇ ਸਰਪੰਚ ਏਕਮ ਸਿੰਘ ਨੇ ਦੱਸਿਆ ਕਿ ਉਸਦੇ ਘਰ ਨੂੰ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ ਸੀ ਅਤੇ ਸੁਰਜੀਤ ਸਿੰਘ ਬੁਰੀ ਤਰ੍ਹਾਂ ਅੱਗ ਦੀ ਲਪੇਟ ਵਿੱਚ ਆ ਗਿਆ ਸੀ।
Advertisement
Advertisement