ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੱਗ ਲੱਗਣ ਕਾਰਨ ਟਰੈਕਟਰ ਤੇ ਤੂੜੀ ਸੜੀ

05:25 AM May 11, 2025 IST
featuredImage featuredImage
ਅੱਗ ਲੱਗਣ ਕਾਰਨ ਸੜਿਆ ਟਰੈਕਟਰ। -ਫੋਟੋ: ਚਿੱਲਾ

ਪੱਤਰ ਪ੍ਰੇਰਕ
ਬਨੂੜ, 10 ਮਈ
ਬਨੂੜ ਦੇ ਵਾਰਡ ਨੰਬਰ ਤਿੰਨ ਵਿੱਚ ਬੀਤੀ ਰਾਤ ਅੱਗ ਲੱਗਣ ਕਾਰਨ ਪਸ਼ੂਆਂ ਲਈ ਇਕੱਠੀ ਕੀਤੀ ਹੋਈ ਤੂੜੀ ਅਤੇ ਉੱਥੇ ਖੜਾ ਟਰੈਕਟਰ ਸੜ ਗਿਆ। ਪੀੜਤ ਪਰਿਵਾਰ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਵੱਲੋਂ ਤਿੰਨ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਬੜੀ ਮੁਸ਼ਕਲ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਪੀੜਤ ਮਨੀਸ਼ ਕੁਮਾਰ ਕਟਾਰੀਆ ਅਤੇ ਸੁਰਜੀਤ ਕੁਮਾਰ ਪੁੱਤਰ ਮਹਿੰਦਰ ਰਾਮ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੇ ਪਸ਼ੂਆਂ ਵਾਲੇ ਵਾੜੇ ਵਿੱਚ ਤਿੰਨ ਟਰਾਲੀਆਂ ਤੂੜੀ ਦੀਆਂ ਖਰੀਦ ਕੇ ਰੱਖੀਆਂ ਹੋਈਆਂ ਸਨ ਅਤੇ ਇੱਥੇ ਹੀ ਉਨ੍ਹਾਂ ਦਾ ਸਵਰਾਜ 735 ਟਰੈਕਟਰ ਖੜਾ ਸੀ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸ਼ਨ ਦੀਆਂ ਹਦਾਇਤਾਂ ਕਾਰਨ ਉਨ੍ਹਾਂ ਸੀਸੀਟੀਵੀ ਕੈਮਰੇ ਅਤੇ ਲਾਈਟਾਂ ਬੰਦ ਕੀਤੀਆਂ ਹੋਈਆਂ ਸਨ। ਰਾਤੀਂ ਬਾਰਾਂ ਵਜੇ ਇੱਥੇ ਅੱਗ ਲੱਗਣ ਸਬੰਧੀ ਸੂਚਨਾ ਮਿਲੀ। ਉਹ ਮੌਕੇ ’ਤੇ ਪਹੁੰਚੇ ਤਾਂ ਦੇਖਿਆ ਕਿ ਅੱਗ ਦੇ ਭਾਂਬੜ ਮੱਚੇ ਹੋਏ ਹਨ। ਉਨ੍ਹਾਂ ਅੱਗ ਵਿੱਚੋਂ ਕਮਰੇ ਅੰਦਰ ਖੜੀ ਗਾਂ ਨੂੰ ਬਾਹਰ ਕੱਢਿਆ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਮੌਕੇ ’ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ ਤੇ ਪੀੜਤ ਪਰਿਵਾਰ ਵੱਲੋਂ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਗਿਆ। ਪੀੜਤ ਨੇ ਕਿਹਾ ਕਿ ਉਨ੍ਹਾਂ ਨੂੰ ਖਦਸ਼ਾ ਹੈ ਕਿ ਲਾਇਟਾਂ ਅਤੇ ਕੈਮਰੇ ਬੰਦ ਹੋਣ ਕਾਰਨ ਕਿਸੇ ਸ਼ਰਾਰਤੀ ਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਹੈ। ਉਨ੍ਹਾਂ ਕਿਹਾ ਅੱਗ ਨਾਲ ਦੋ ਲੱਖ ਤੋਂ ਵੱਧ ਦਾ ਨੁਕਸਾਨ ਹੋ ਗਿਆ।

Advertisement

Advertisement