ਅੱਗ ਲੱਗਣ ਕਾਰਨ ਸਾਮਾਨ ਸੜਿਆ
05:51 AM Jun 17, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਜੂਨ
ਇੱਥੋਂ ਦੇ ਡੱਡੂਮਾਜਰਾ ਵਿੱਚ ਸਥਿਤ ਘਰ ਵਿੱਚ ਅੱਗ ਲੱਗ ਗਈ। ਇਸ ਕਰ ਕੇ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮੌਹਲ ਬਣ ਗਿਆ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਅੱਗ ਬੁਝਾਈ। ਇਹ ਘਟਨਾ ਅੱਜ ਸਵੇਰ ਸਮੇਂ ਵਾਪਰੀ। ਘਰ ਵਿੱਚ ਅਚਾਨਕ ਹੀ ਅੱਗ ਲੱਗ ਗਈ। ਇਸ ਦੌਰਾਨ ਕਿਸੇ ਕਿਸਮ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਹੈ, ਪਰ ਘਰ ਵਿੱਚ ਪਈ ਕੱਪੜੇ ਧੋਣ ਵਾਲੀ ਮਸ਼ੀਨ, ਫਰਿੱਜ਼ ਅਤੇ ਹੋਰ ਘਰੇਲੂ ਸਾਮਾਨ ਦਾ ਨੁਕਸਾਨ ਹੋ ਗਿਆ ਹੈ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਕਿਹਾ ਕਿ ਡੱਡੂਮਾਜਰਾ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਉਹ ਤੁਰੰਤ ਪਹੁੰਚ ਗਏ ਸਨ, ਜਿਨ੍ਹਾਂ ਨੇ ਕੁਝ ਹੀ ਮਿੰਟਾਂ ਵਿੱਚ ਅੱਗ ’ਤੇ ਕਾਬੂ ਪਾ ਲਿਆ ਹੈ। ਉਨ੍ਹਾਂ ਕਿਹਾ ਕਿ ਘਰ ਵਿੱਚ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਬਾਰੇ ਪੜਤਾਲ ਕੀਤੀ ਜਾ ਰਹੀ ਹੈ।
Advertisement
Advertisement