ਅੱਗ ਲੱਗਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਕੰਟਰੋਲ ਰੂਮ ਸਥਾਪਤ
05:43 AM Apr 07, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਅਪਰੈਲ
ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀਐੱਸਪੀਸੀਐੱਲ) ਨੇ ਵਾਢੀ ਦੇ ਸੀਜ਼ਨ ਦੌਰਾਨ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀਂ ਘਟਨਾਵਾਂ ਨਾਲ ਨਜਿੱਠਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਢਿੱਲੀਆਂ ਜਾਂ ਲਟਕਦੀਆਂ ਬਿਜਲੀ ਦੀਆਂ ਤਾਰਾਂ ਅਤੇ ਸਪਾਰਕਿੰਗ ਕਰਕੇ ਖੇਤਾਂ ’ਚ ਅੱਗ ਲੱਗਣ ਦਾ ਕਾਰਨ ਬਣ ਸਕਦੇ ਜੀਓ ਸਵਿੱਚਾਂ ਨਾਲ ਨਜਿੱਠਣ ਲਈ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਬਿਜਲੀ ਖ਼ਤਰਿਆਂ ਦੇ ਸਮੇਂ ਸਿਰ ਹੱਲ ਲਈ ਤੁਰੰਤ ਨਜ਼ਦੀਕੀ ਸਬ-ਡਵੀਜ਼ਨਲ ਦਫ਼ਤਰ, ਸ਼ਿਕਾਇਤ ਕੇਂਦਰ ਜਾਂ ਕੰਟਰੋਲ ਰੂਮ 96461-06835, 96461-06836 ਜਾਂ ਟੌਲ ਫ੍ਰੀ ਨੰਬਰ 1912 ’ਤੇ ਰਿਪੋਰਟ ਕਰਨ। ਕੈਬਨਿਟ ਮੰਤਰੀ ਨੇ ਕਿਹਾ ਕਿ ਢਿੱਲੀਆਂ ਜਾਂ ਲਟਕਦੀਆਂ ਤਾਰਾਂ ਜਾਂ ਸਪਾਰਕਿੰਗ ਦੀਆਂ ਘਟਨਾਵਾਂ ਦੀਆਂ ਤਸਵੀਰਾਂ, ਸਥਾਨ ਦੇ ਵੇਰਵਿਆਂ ਸਣੇ ਵਟਸਐਪ ਨੰਬਰ 96461-06836 ’ਤੇ ਭੇਜੀਆਂ ਜਾ ਸਕਦੀਆਂ ਹਨ।
Advertisement
Advertisement