ਅੱਗ ਲੱਗਣ ਦੇ ਮਾਮਲੇ ’ਚ ਫੈਕਟਰੀ ਮਾਲਕ ਖ਼ਿਲਾਫ਼ ਕੇਸ ਦਰਜ
05:41 AM May 19, 2025 IST
ਪੱਤਰ ਪ੍ਰੇਰਕ
ਧਰਮਕੋਟ, 18 ਮਈ
ਲੰਘੀ ਦੇਰ ਸ਼ਾਮ ਕੋਟ ਈਸੇ ਖਾਂ ਦੇ ਸੰਘਣੀ ਆਬਾਦੀ ਵਾਲੇ ਮੁਹੱਲੇ ’ਚ ਕੈਮੀਕਲ ਫੈਕਟਰੀ ’ਚ ਅੱਗ ਲੱਗਣ ਦੇ ਮਾਮਲੇ ’ਚ ਪੁਲੀਸ ਨੇ ਫੈਕਟਰੀ ਮਾਲਕ ਬਲਰਾਜ ਧੀਰ ਅਤੇ ਇਮਾਰਤ ਦੇ ਮਾਲਕ ਅਮਰੀਕ ਸਿੰਘ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ। ਡੀਐੱਸਪੀ ਰਮਨਦੀਪ ਸਿੰਘ ਨੇ ਦੱਸਿਆ ਕਿ ਫੈਕਟਰੀ ਵਿਰੁੱਧ ਨਿਯਮਾਂ ਦੀ ਅਣਦੇਖੀ ਕਰਨ ਅਤੇ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਖ਼ਤਰੇ ਵਿੱਚ ਪਾਉਣ ਦੇ ਦੋਸ਼ ਹੇਠ ਥਾਣਾ ਕੋਟ ਈਸੇ ਖਾਂ ’ਚ ਮੁਕੱਦਮਾ ਦਰਜ ਕਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਇਸ ਸਾਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਆਰੰਭ ਦਿੱਤੀ ਹੈ। ਥਾਣਾ ਮੁਖੀ ਗੁਰਵਿੰਦਰ ਸਿੰਘ ਭੁੱਲਰ ਸਾਰੇ ਮਾਮਲੇ ਨੂੰ ਦੇਖ ਰਹੇ ਹਨ। ਉਨ੍ਹਾਂ ਦੱਸਿਆ ਕਿ ਜੇ ਕੋਈ ਹੋਰ ਵਿਅਕਤੀ ਵੀ ਇਸ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
Advertisement
Advertisement