ਅੱਜ ਈਦ ਦਾ ਚੰਨ ਦੇਖਣ ਦੀ ਅਪੀਲ
05:23 AM Mar 30, 2025 IST
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ):
Advertisement
ਪੰਜਾਬ ਦੀ ਦੀਨੀ ਮਰਕਜ਼ ਜਾਮਾ ਮਸਜਿਦ ਤੋਂ ਪੰਜਾਬ ਦੇ ਸ਼ਾਹੀ ਇਮਾਮ ਅਤੇ ਰੂਅਤੇ ਹਿਲਾਲ ਕਮੇਟੀ ਪੰਜਾਬ (ਚੰਨ ਦੇਖਣ ਵਾਲੀ ਕਮੇਟੀ) ਦੇ ਪ੍ਰਧਾਨ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਸੂਬੇ ਦੇ ਮੁਸਲਮਾਨ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਭਲਕੇ ਐਤਵਾਰ ਨੂੰ ਈਦ-ਉਲ-ਫ਼ਿਤਰ ਦਾ ਚੰਨ ਜ਼ਰੂਰ ਦੇਖਣ। ਸ਼ਾਹੀ ਇਮਾਮ ਨੇ ਕਿਹਾ ਕਿ ਜੇ ਮੁਸਲਿਮ ਭਾਈਚਾਰੇ ਦੇ ਕਿਸੇ ਵੀ ਮੈਂਬਰ ਨੂੰ ਈਦ-ਉਲ-ਫ਼ਿਤਰ ਦਾ ਚੰਨ ਨਜ਼ਰ ਆਉਂਦਾ ਹੈ ਤਾਂ ਉਹ ਤੁਰੰਤ ਜਾਮਾ ਮਸਜਿਦ ਲੁਧਿਆਣਾ ਨਾਲ ਸੰਪਰਕ ਕਰਨ ਤਾਂ ਜੋ ਈਦ ਦਾ ਐਲਾਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੇ 30 ਮਾਰਚ ਨੂੰ ਈਦ-ਉਲ-ਫ਼ਿਤਰ ਦਾ ਚੰਨ ਨਜ਼ਰ ਆ ਜਾਂਦਾ ਹੈ ਤਾਂ 31 ਮਾਰਚ ਦਿਨ ਸੋਮਵਾਰ ਨੂੰ ਈਦ-ਉਲ-ਫ਼ਿਤਰ ਦਾ ਤਿਉਹਾਰ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇ 30 ਮਾਰਚ ਨੂੰ ਚੰਨ ਨਜ਼ਰ ਨਹੀਂ ਆਉਂਦਾ ਤਾਂ ਪਹਿਲੀ ਅਪਰੈਲ ਦਿਨ ਮੰਗਲਵਾਰ ਨੂੰ ਈਦ-ਉਲ-ਫ਼ਿਤਰ ਦਾ ਪਵਿੱਤਰ ਦਿਹਾੜਾ ਮਨਾਇਆ ਜਾਵੇਗਾ।
Advertisement
Advertisement