ਅੱਠਵੀਂ ਦਾ ਨਤੀਜਾ: ਸੁਨਿਧੀ ਸੁਨਾਮ ਨੇ ਪੰਜਾਬ ਵਿੱਚੋਂ ਨੌਵਾਂ ਸਥਾਨ ਕੀਤਾ ਹਾਸਲ
ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜੇ ਵਿੱਚ ਸ਼ਹੀਦ ਊਧਮ ਸਿੰਘ ਪੀਐੱਮ ਸੀਨੀਅਰ ਸੈਕੰਡਰੀ ਸਕੂਲ ਸੁਨਾਮ ਦੀ ਹੋਣਹਾਰ ਵਿਦਿਆਰਥਣ ਸੁਨਿਧੀ ਪੁੱਤਰੀ ਸਤਬੀਰ ਸਿੰਘ ਨੇ 600 ਅੰਕਾਂ ਵਿਚੋਂ 592 ਅੰਕ ਪ੍ਰਾਪਤ ਕਰਕੇ ਆਪਣਾ ਨਾਮ ਮੈਰਿਟ ਸੂਚੀ ਵਿੱਚ ਦਰਜ਼ ਕਰਵਾ ਕੇ ਪੰਜਾਬ ਭਰ ਵਿੱਚੋਂ 9ਵਾਂ ਸਥਾਨ ਪ੍ਰਾਪਤ ਕੀਤਾ ਹੈ। ਪ੍ਰਿੰਸੀਪਲ ਸ੍ਰੀਮਤੀ ਨੀਲਮਰਾਣੀ ਨੇ ਦੱਸਿਆ ਕਿ ਵਿਦਿਆਰਥਣ ਨੇ ਸੁਨਾਮ ਸ਼ਹਿਰ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਜ਼ਿਲ੍ਹੇ ਅਤੇ ਸੁਨਾਮ ਸ਼ਹਿਰ ਦਾ ਨਾਂ ਪੰਜਾਬ ਭਰ ਵਿੱਚ ਰੋਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥਣ ਸੁਨਿਧੀ ਨੇ ਐੱਨਐੱਮਐੱਮਐੱਸ ਦੀ ਪ੍ਰੀਖਿਆ ਵੀ ਪਾਸ ਕੀਤੀ ਹੈ। ਵਿਦਿਆਰਥਣ ਨੇ ਆਪਣੀ ਇਸ ਕਾਮਯਾਬੀ ਦਾ ਸਿਹਰਾ ਆਪਣੇ ਸਕੂਲ ਪ੍ਰਿੰਸੀਪਲ, ਅਧਿਆਪਕਾਂ ਅਤੇ ਆਪਣੇ ਮਾਤਾ ਪਿਤਾ ਦੇ ਸਿਰ ਬੰਨ੍ਹਿਆ। ਸੁਨਿਧੀ ਅਨੁਸਾਰ ਉਹ ਆਈਏਐੱਸ ਦੀ ਡਿਗਰੀ ਲੈ ਕੇ ਭਵਿੱਖ ਵਿੱਚ ਦੇਸ਼ ਦੀ ਸੇਵਾ ਕਰਨੀ ਚਾਹੁੰਦੀ ਹੈ। ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਜਿੱਥੇ ਇਸ ਵਿਦਿਆਰਥਣ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ, ਉੱਥੇ ਉਨ੍ਹਾਂ ਸੁਨਿਧੀ ਅਤੇ ਉਸ ਦੇ ਮਾਤਾ-ਪਿਤਾ ਨੂੰ ਵਧਾਈ ਵੀ ਦਿੱਤੀ।