ਅੱਵਲ ਵਿਦਿਆਰਥੀਆਂ ਨੂੰ ਨਾ ਮਿਲਣ ’ਤੇ ਮੁੱਖ ਮੰਤਰੀ ਦੀ ਆਲੋਚਨਾ
04:48 AM May 22, 2025 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 21 ਮਈ
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਦੇ ਨੇਤਾ ਮਨੀਸ਼ ਸਿਸੋਦੀਆ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਦੇ 10ਵੀਂ ਅਤੇ 12ਵੀਂ ਜਮਾਤ ਦੇ ਪਹਿਲੇ ਸਥਾਨਾਂ ’ਤੇ ਆਉਣ ਵਾਲੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੂੰ ਉਨ੍ਹਾਂ ਦੇ ਸਬੰਧਤ ਹਲਕਿਆਂ ਦੇ ‘ਆਪ’ ਵਿਧਾਇਕਾਂ ਨੇ ਸਹੂਲਤ ਦਿੱਤੀ ਸੀ।ਵਿਦਿਆਰਥੀਆਂ ਨੂੰ ਮਿਲਣ ਮਗਰੋਂ ਗੱਲਬਾਤ ਤੋਂ ਬਾਅਦ ਸਿਸੋਦੀਆ ਨੇ ਮੁੱਖ ਮੰਤਰੀ ਰੇਖਾ ਗੁਪਤਾ ਦੀ ਆਲੋਚਨਾ ਕੀਤੀ ਕਿ ਉਹ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਦੇ ਨਤੀਜਿਆਂ ਦੇ ਐਲਾਨ ਤੋਂ ਹਫ਼ਤੇ ਤੋਂ ਵੱਧ ਸਮੇਂ ਬਾਅਦ ਵੀ ਅੱਵਲ ਆਉਣ ਵਾਲੇ ਵਿਦਿਆਰਥੀਆਂ ਨਾਲ ਮੁਲਾਕਾਤ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਸੀਬੀਐੱਸਈ ਦੇ ਨਤੀਜਿਆਂ ਦਾ ਐਲਾਨ ਹੋਏ ਕਈ ਦਿਨ ਹੋ ਗਏ ਹਨ ਤੇ ਫਿਰ ਵੀ ਮੁੱਖ ਮੰਤਰੀ ਨੇ ਆਪਣੇ ਸਰਕਾਰੀ ਸਕੂਲਾਂ ਦੇ ਟਾਪਰਾਂ ਨੂੰ ਵੀ ਵਧਾਈ ਦੇਣਾ ਜ਼ਰੂਰੀ ਨਹੀਂ ਸਮਝਿਆ।
Advertisement
Advertisement