ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਮੀਟਿੰਗ
ਪੱਤਰ ਪ੍ਰੇਰਕ
ਧਾਰੀਵਾਲ, 28 ਅਪਰੈਲ
ਸਰਬ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਗੁਰਦਾਸਪੁਰ ਦੀ ਪ੍ਰਧਾਨ ਕੰਵਲਜੀਤ ਕੌਰ ਚਾਹਲ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਯੂਨੀਅਨ ਦੀ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਅਤੇ ਸੂਬਾ ਸਕੱਤਰ ਹਰਪ੍ਰੀਤ ਕੌਰ ਨੇ ਸ਼ਿਰਕਤ ਕੀਤੀ। ਮੰਚ ਸੰਚਾਲਕ ਜ਼ਿਲ੍ਹਾ ਮੀਤ ਪ੍ਰਧਾਨ ਬਲਜਿੰਦਰ ਕੌਰ ਨੇ ਆਂਗਣਵੜੀ ਵਰਕਰਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਸੂਬਾ ਪ੍ਰਧਾਨ ਨੂੰ ਜਾਣੂ ਕਰਵਾਇਆ। ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੇ ਯੂਨੀਅਨ ਦੀ ਪ੍ਰਾਪਤੀਆਂ ਦੱਸੀਆਂ ਅਤੇ ਰਹਿੰਦੀਆਂ ਮੰਗਾਂ ਜਲਦ ਲਾਗੂ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਸਾਮਾਨ ਵਿਭਾਗ ਜਾਂ ਸੀਡੀਪੀਓ ਵੱਲੋਂ ਪਹੁੰਚਾਉਣਾ ਲਈ ਸਰਕਾਰ ਵਲੋਂ ਵੱਖਰੇ ਫੰਡ ਜਾਰੀ ਕੀਤੇ ਜਾਂਦੇ ਹਨ, ਪਰ ਕਈ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਨੂੰ ਆਪਣੇ ਖਰਚੇ ’ਤੇ ਸਾਮਾਨ ਮੰਗਵਾਉਣ ਦਾ ਮਾਮਲਾ ਧਿਆਨ ਵਿੱਚ ਆਇਆ ਹੈ। ਜ਼ਿਲ੍ਹਾ ਪ੍ਰਧਾਨ ਕੰਵਲਜੀਤ ਕੌਰ ਚਾਹਲ ਨੇ ਹੱਕਾਂ ਦੀ ਪ੍ਰਾਪਤੀ ਲਈ ਇੱਕਜੁੱਟਤਾ ਬਣਾਈ ਰੱਖਣ ’ਤੇ ਜ਼ੋਰ ਦਿੱਤਾ। ਜ਼ਿਲ੍ਹਾ ਟੀਮ ਵੱਲੋਂ ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ ਨੂੰ ਸਨਮਾਨਿਆ ਗਿਆ। ਮੀਟਿੰਗ ’ਚ ਮੀਡੀਆ ਸਕੱਤਰ ਮਧੂ, ਕੁਲਵੀਰ ਕੌਰ ਪ੍ਰਧਾਨ ਜ਼ਿਲ੍ਹਾ ਅੰਮ੍ਰਿਤਸਰ, ਜ਼ਿਲ੍ਹਾ ਕਮੇਟੀ ਮੈਂਬਰ ਮੋਨਿਕਾ ਤੇ ਧਾਰੀਵਾਲ ਬਲਾਕ ਆਗੂ ਰਜਨੀ ਬਾਲਾ ਸਮੇਤ ਆਂਗਣਵਾੜੀ ਵਰਕਰ-ਹੈਲਪਰ ਸ਼ਾਮਲ ਸਨ।