ਆਂਗਣਵਾੜੀ ਯੂਨੀਅਨ 20 ਨੂੰ ਕਰੇਗੀ ਪ੍ਰਦਰਸ਼ਨ: ਹਰਗੋਬਿੰਦ ਕੌਰ
05:29 AM May 16, 2025 IST
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 15 ਮਈ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਨੇ ਐਲਾਨ ਕੀਤਾ ਹੈ ਕਿ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ 20 ਮਈ ਨੂੰ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਚੰਡੀਗੜ੍ਹ ਸਥਿਤ 34 ਸੈਕਟਰ ਵਿਚਲੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਪ੍ਰਧਾਨ ਬੀਬੀ ਨੇ ਦੱਸਿਆ ਕਿ ਜਥੇਬੰਦੀ ਵੱਲੋਂ 5 ਮਈ ਨੂੰ ਡਾਇਰੈਕਟਰ ਦੇ ਦਫ਼ਤਰ ਵਿੱਚ ਨੋਟਿਸ ਦਿੱਤਾ ਗਿਆ ਸੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਭਖ਼ਦੀਆਂ ਮੰਗਾਂ ’ਤੇ ਗੌਰ ਕੀਤੀ ਜਾਵੇ, ਪਰ ਕੋਈ ਕਾਰਵਾਈ ਨਹੀਂ ਹੋਈ, ਜਿਸ ਕਰਕੇ ਸੂਬਾ ਕਮੇਟੀ ਨੇ ਧਰਨਾ ਲਾਉਣ ਲਈ ਪ੍ਰੋਗਰਾਮ ਉਲੀਕਿਆ ਹੈ। ਉਨ੍ਹਾਂ ਮੰਗ ਕੀਤੀ ਗਈ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਨਵੀਂ ਭਰਤੀ ਲਈ ਬੀਏ ਪਾਸ ਦੀ ਸ਼ਰਤ ਹਟਾਈ ਜਾਵੇ।
Advertisement
Advertisement
Advertisement