ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਬਜਟ ਦੀਆਂ ਕਾਪੀਆਂ ਸਾੜੀਆਂ

06:30 AM Apr 04, 2025 IST
ਸੰਗਰੂਰ ’ਚ ਲਾਲ ਬੱਤੀ ਚੌਕ ’ਚ ਆਵਾਜਾਈ ਠੱਪ ਕਰਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੀਆਂ ਆਂਗਣਵਾੜੀ ਵਰਕਰਾਂ।

ਗੁਰਦੀਪ ਸਿੰਘ ਲਾਲੀ
ਸੰਗਰੂਰ, 3 ਅਪਰੈਲ
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਇਥੇ ਲਾਲ ਬੱਤੀ ਚੌਕ ਵਿਚ ਆਵਾਜਾਈ ਠੱਪ ਕਰਦਿਆਂ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਅੱਜ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਰੋਸ ਮਾਰਚ ਕਰਦੀਆਂ ਹੋਈਆਂ ਲਾਲ ਬੱਤੀ ਚੌਕ ਪੁੱਜੀਆਂ ਅਤੇ ਚਾਰੇ ਪਾਸੇ ਦੀਆਂ ਸੜਕਾਂ ਉਪਰ ਆਵਾਜਾਈ ਠੱਪ ਕਰਕੇ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੀ ਸੂਬਾ ਆਗੂ ਤੇ ਬਲਾਕ ਪ੍ਰਧਾਨ ਮਨਦੀਪ ਕੁਮਾਰੀ ਅਤੇ ਸੀਟੂ ਦੇ ਜ਼ਿਲ੍ਹਾ ਸਕੱਤਰ ਇੰਦਰਪਾਲ ਸਿੰਘ ਪੁੰਨਾਂਵਾਲ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੋਣ ਦਾ ਦਾਅਵਾ ਕਰਦੀ ਹੈ ਪਰੰਤੂ ਸਰਕਾਰ ਵਲੋਂ ਪੇਸ਼ ਕੀਤਾ ਬਜਟ ਆਮ ਆਦਮੀ ਵਾਲਾ ਨਹੀਂ ਹੈ। ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਗਾਰੰਟੀਆਂ ਦਿੱਤੀਆਂ ਸਨ ਜਿਸ ਵਿਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਨੂੰ ਦੁੱਗਣਾ ਕਰਨਾ ਵੀ ਸ਼ਾਮਲ ਸੀ ਪਰੰਤੂ ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਵਲੋਂ ਭਰੇ ਸਦਨ ਵਿਚ ਆਂਗਣਵਾੜੀ ਵਰਕਰਾਂ ਦੇ ਕੰਮ ਦੇ ਘੰਟੇ ਘਟਾ ਕੇ ਪੇਸ਼ ਕਰਨੇ ਬਹੁਤ ਹੀ ਨਿੰਦਣਯੋਗ ਹੈ। ਉਨਾਂ ਕਿਹਾ ਕਿ ਵਿਭਾਗ ਵੱਲੋਂ ਸਵੇਰ ਤੋਂ ਲੈ ਕੇ ਦੇਰ ਰਾਤ ਤੱਕ ਤਰ੍ਹਾਂ ਤਰ੍ਹਾਂ ਦੀਆਂ ਰਿਪੋਰਟਾਂ ਮੰਗੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ, ‘‘ਅਸੀਂ ਮੰਤਰੀ ਸਾਹਿਬਾ ਨੂੰ ਦੱਸਣਾ ਚਾਹੁੰਦੇ ਹਾਂ ਕਿ ਅਸੀਂ ਅੱਜ ਤੋਂ ਚਾਰ ਘੰਟੇ ਹੀ ਕੰਮ ਕਰਾਂਗੇ ਅਤੇ ਚਾਰ ਘੰਟੇ ਬਾਅਦ ਵਿਭਾਗ ਦਾ ਕੋਈ ਵੀ ਅਧਿਕਾਰੀ ਰਿਪੋਰਟ ਨਹੀਂ ਮੰਗੇਗਾ ਕਿਉਂਕਿ ਸਾਨੂੰ ਮਾਣਭੱਤਾ ਚਾਰ ਘੰਟੇ ਦੇ ਕੰਮ ਦਾ ਦਿੱਤਾ ਜਾ ਰਿਹਾ ਹੈ।’’ ਉਨ੍ਹਾਂ ਕਿਹਾ ਕਿ 24 ਘੰਟੇ ਡਿਊਟੀ ਵਿੱਚ ਹਾਜ਼ਰ ਰਹਿਣ ਵਾਲਿਆਂ ਨੂੰ ਕੰਮ ਦੇ ਚਾਰ ਘੰਟੇ ਆਖ਼ ਕੇ ਉਹਨਾਂ ਦੇ ਕੰਮ ਨੂੰ ਛੋਟਾ ਅੰਕਣਾ ਵਿਭਾਗੀ ਮੰਤਰੀ ਨੂੰ ਸ਼ੋਭਾ ਨਹੀਂ ਦਿੰਦਾ । ਇਸ ਨੂੰ ਲੈ ਕੇ ਆਂਗਣਵਾੜੀ ਵਰਕਰਾਂ-ਹੈਲਪਰਾਂ ਵਿੱਚ ਤਿੱਖਾ ਰੋਸ ਹੈ ਜਿਸ ਕਾਰਨ ਹੀ ਬਜਟ ਦੀਆਂ ਕਾਪੀਆਂ ਸਾੜੀਆਂ ਹਨ।
ਲਹਿਰਾਗਾਗਾ(ਰਮੇਸ਼ ਭਾਰਦਵਾਜ): ਅੱਜ ਇਥੇ ਦਫ਼ਤਰ ਅੱਗੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਵੱਖ-ਵੱਖ ਬਲਾਕਾਂ ਵਿੱਚ ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਦੀਆਂ ਕਾਪੀਆਂ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਆਮ ਆਦਮੀ ਪਾਰਟੀ ਦੇ ਨਾਮ ਨਾਲ ਆਈ ਸੀ ਪਰ ਪੇਸ਼ ਕੀਤਾ ਗਿਆ ਬਜਟ ਆਮ ਆਦਮੀ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ ਹੈਲਪਰ ਦੇ ਮਾਣ ਭੱਤੇ ਨੂੰ ਦੁੱਗਣਾ ਕਰਨਾ ਵੀ ਸ਼ਾਮਲ ਸੀ ਪਰ ਵਿਭਾਗੀ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਭਰੇ ਸਦਨ ਵਿੱਚ ਵਰਕਰਾਂ ਦੇ ਕੰਮ ਦੇ ਘੰਟੇ ਘਟਾ ਕੇ ਪੇਸ਼ ਕਰਨੇ ਬਹੁਤ ਹੀ ਨਿੰਦਣਯੋਗ ਦੱਸਿਆ ਹੈ। ਉਨ੍ਹਾਂ ਕਿਹਾ ਕਿ 50 ਵਰ੍ਹੇ ਕੰਮ ਕਰਕੇ ਵੀ ਵਰਕਰ ਹੈਲਪਰ ਮਾਣਭੱਤੇ ’ਤੇ ਹਨ, ਜਿਸ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ’ਚ ਤਿੱਖਾ ਰੋਸ ਹੈ।

Advertisement

 

ਸਰਕਾਰ ’ਤੇ ਮੰਗਾਂ ਵੱਲ ਧਿਆਨ ਨਾ ਦੇਣ ਦਾ ਦੋਸ਼
ਸੁਨਾਮ ਊਧਮ ਸਿੰਘ ਵਾਲਾ(ਬੀਰਇੰਦਰ ਬਨਭੌਰੀ): ਆਂਗਣਵਾੜੀ ਵਰਕਰਜ਼ ਯੂਨੀਅਨ ਪੰਜਾਬ ਦੀਆਂ ਕਾਰਕੁਨਾਂ ਨੇ ਅੱਜ ਇਥੋਂ ਦੇ ਸੀਡੀਪੀਓ ਦਫ਼ਤਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਵੱਲੋਂ ਹਾਲ ਹੀ ਵਿੱਚ ਪੇਸ਼ ਕੀਤੇ ਬਜਟ ਦੀਆਂ ਕਾਪੀਆਂ ਵੀ ਸਾੜੀਆਂ ਅਤੇ ਆਂਗਣਵਾੜੀ ਵਰਕਰਾਂ ਦੇ ਮੰਗਾਂ ਮਸਲਿਆਂ ਤੋਂ ਭੱਜਣ ਦਾ ਦੋਸ਼ ਲਾਇਆ। ਇਸ ਪ੍ਰਦਰਸ਼ਨ ਮੌਕੇ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਤ੍ਰਿਸ਼ਨਜੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਵਧਾਉਣ ਦੀ ਗੱਲ ਆਖੀ ਗਈ ਸੀ ਪਰ ਹੁਣ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਤੋਂ ਮੂੰਹ ਫੇਰਿਆ ਜਾ ਰਿਹਾ ਹੈ ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੀ ਮੰਤਰੀਂ ਡਾ. ਬਲਜੀਤ ਕੌਰ ਵੱਲੋਂ ਸਦਨ ਵਿੱਚ ਆਂਗਣਵਾੜੀ ਵਰਕਰਾਂ ਦੇ ਕੰਮ ਦੇ ਘੰਟੇ ਘਟਾ ਕੇ ਪੇਸ਼ ਕੀਤੇ ਗਏ ਹਨ ਜੋ ਕਿ ਉਨ੍ਹਾਂ ਦੀ ਸ਼ਖਤ ਮਿਹਨਤ ’ਤੇ ਤਿੱਖਾ ਹਮਲਾ ਹੈ।

Advertisement

ਸੀਡੀਪੀਓ ਰਾਹੀਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਭੇਜਿਆ ਮੰਗ ਪੱਤਰ
ਪਾਤੜਾਂ( ਗੁਰਨਾਮ ਸਿੰਘ ਚੌਹਾਨ): ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਨੇ ਬਜਟ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਆਂਗਣਵਾੜੀ ਮੁਲਾਜ਼ਮਾਂ ਨੇ ਬਜਟ ਨੂੰ ਧੋਖਾ ਕਿਰਦਾਰ ਦਿੱਤਾ ਹੈ। ਜਨਰਲ ਸਕੱਤਰ ਰਣਬੀਰ ਕੌਰ ਦੀ ਅਗਵਾਈ ਹੇਠ ਬਜਟ ਦੀਆਂ ਕਾਪੀਆਂ ਸਾੜੀਆਂ ਤੇ ਸੀਡੀਪੀਓ ਨੂੰ ਮੰਗ ਪੱਤਰ ਸੌਂਪਿਆ। ਸੂਬਾਈ ਸਕੱਤਰ ਅੰਮ੍ਰਿਤਪਾਲ ਕੌਰ ਨੇ ਕਿਹਾ ਹੈ ਕਿ‌ ਵਿਭਾਗ ਦੀ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਭਰੇ ਸਦਨ ਵਿੱਚ ਆਂਗਣਵਾੜੀ ਵਰਕਰਾਂ ਦੇ ਕੰਮ ਦੇ ਘੰਟੇ ਘਟਾ ਕੇ ਪੇਸ਼ ਕਰਨੇ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸਵੇਰ ਤੋਂ ਲੈ ਕੇ ਸੌਣ ਤੱਕ ਕਈ ਪ੍ਰਕਾਰ ਦੀਆਂ ਰਿਪੋਰਟਾਂ ਮੰਗੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਹੈ ਕਿ ਹੁਣ ਉਹ ਕੇਵਲ ਰੋਜ਼ਾਨਾਂ ਚਾਰ ਘੰਟੇ ਹੀ ਕੰਮ ਕਰਨਗੀਆਂ ਅਤੇ ਇਸ ਉਪਰੰਤ ਸਾਡੇ ਤੋਂ ਕੋਈ ਵੀ ਸਬੰਧਤ ਅਧਿਕਾਰੀ ਰਿਪੋਰਟ ਨਹੀਂ ਮੰਗ ਸਕਦਾ ਕਿਉਂਕਿ ਸਾਨੂੰ ਮਾਣ ਭੱਤਾ ਕੇਵਲ ਚਾਰ ਘੰਟੇ ਦਾ ਹੀ ਦਿੱਤਾ ਜਾ ਰਿਹਾ ਹੈ ਜਦੋਂ ਕਿ ਸੁਪਰੀਮ ਕੋਰਟ ਦੇ ਆਦੇਸ਼ ਮੁਤਾਬਕ ਘੱਟੋ ਘੱਟ ਉਜ਼ਰਤ ਆਂਗਣਵਾੜੀ ਵਰਕਰ, ਹੈਲਪਰ ਨੂੰ ਦਿੱਤੀ ਜਾਣੀ ਜ਼ਰੂਰੀ ਹੈ।

Advertisement