ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਂਗਣਵਾੜੀ ਵਰਕਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਧਰਨਾ ਜਾਰੀ

05:30 AM Jul 06, 2025 IST
featuredImage featuredImage
ਆਂਗਣਵਾੜੀ ਵਰਕਰਾਂ ਦੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ।
ਹਰਦੀਪ ਸਿੰਘ ਸੋਢੀ
Advertisement

ਧੂਰੀ, 5 ਜੁਲਾਈ

ਇੱਥੋਂ ਨੇੜਲੇ ਪਿੰਡ ਲੱਡਾ ਵਿੱਚ ਬੀਤੇ ਦਿਨ ਆਂਗਣਵਾੜੀ ਵਰਕਰਾਂ ਦੀ ਮੀਟਿੰਗ ਦੌਰਾਨ ਇੱਕ ਆਂਗਣਵਾੜੀ ਵਰਕਰ ਸਰਬਜੀਤ ਕੌਰ ਦੀ ਮੌਤ ਤੋਂ ਬਾਅਦ ਪਰਿਵਾਰ ਲਈ 50 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਅਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੀ ਮੰਗ ਲਈ ਸਿਵਲ ਹਸਪਤਾਲ ਵਿੱਚ ਲਾਇਆ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ।

Advertisement

ਧਰਨੇ ਵਿੱਚ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਦੀ ਕੌਮੀ ਪ੍ਰਧਾਨ ਊਸ਼ਾ ਰਾਣੀ, ਸਾਬਕਾ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ, ਪੰਜਾਬ ਕਾਂਗਰਸ ਕਿਸਾਨ ਵਿੰਗ ਦੇ ਸੂਬਾ ਜਨਰਲ ਸਕੱਤਰ ਹਰਦੀਪ ਸਿੰਘ ਦੌਲਤਪੁਰ, ਅਕਾਲੀ ਆਗੂ ਗੋਬਿੰਦ ਸਿੰਘ ਲੌਂਗੋਵਾਲ, ਕੁਲ ਹਿੰਦ ਕਿਸਾਨ ਸਭਾ ਦੇ ਮੀਤ ਪ੍ਰਧਾਨ ਮੇਜਰ ਸਿੰਘ ਪੁੰਨਾਂਵਾਲ, ਸ਼੍ਰੋਮਣੀ ਅਕਾਲੀ ਦਲ (ਅ) ਦੇ ਨਰਿੰਦਰਜੀਤ ਸਿੰਘ ਕਾਲਾਬੂਲਾ ਨੇ ਸ਼ਿਰਕਤ ਕੀਤੀ।

ਧਰਨੇ ਨੂੰ ਸੰਬੋਧਨ ਕਰਦਿਆਂ ਊਸ਼ਾ ਰਾਣੀ ਨੇ ਵਰਕਰ ਦੀ ਮੌਤ ਲਈ ਸਰਕਾਰ ਨੂੰ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਸਰਕਾਰ ਵਰਕਰਾਂ ’ਤੇ ਬੇਲੋੜਾ ਕੰਮ ਦਾ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਨੂੰ ਜਿੱਥੇ ਸਬੰਧਤ ਔਰਤਾਂ ਨੂੰ ਰਾਸ਼ਨ ਦੇਣ ਵੇਲੇ ਫੋਟੋ ਲੇਣ, ਓਟੀਪੀ ਲੈਣ ਲਈ ਕਿਹਾ ਗਿਆ ਹੈ, ਉਥੇ ਬੇਲੋੜੀ ਕਾਗ਼ਜ਼ੀ ਕਾਰਵਾਈ ਨੇ ਆਂਗਣਵਾੜੀ ਵਰਕਰਾਂ ਦੇ ਦਿਮਾਗ ’ਤੇ ਬੋਝ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਲ ਮੀਟਿੰਗ ਦੌਰਾਨ ਆਂਗਣਵਾੜੀ ਵਰਕਰ ਸਰਬਜੀਤ ਕੌਰ ਦੀ ਮੌਤ ਹੋਣ ’ਤੇ ਵਿਭਾਗ ਦੇ ਅਧਿਕਾਰੀਆਂ ਨੇ ਨਾ ਹੀ ਮੌਕੇ ’ਤੇ ਐਂਬੂਲੈਂਸ ਬੁਲਾਈ ਅਤੇ ਨਾ ਹੀ ਪੁਲੀਸ ਨੂੰ ਸੂਚਿਤ ਕੀਤਾ। ਉਨ੍ਹਾਂ ਇਸ ਲਾਪ੍ਰਵਾਹੀ ਬਦਲੇ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਸਣੇ ਸਰਬਜੀਤ ਕੌਰ ਦੇ ਸਿਰ ਚੜ੍ਹਿਆ ਛੇ ਲੱਖ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦੀ ਮੰਗ ਵੀ ਕੀਤੀ। ਇਸ ਮੌਕੇ ਮਨਦੀਪ ਕੁਮਾਰੀ, ਸ਼ਕੁੰਤਲਾ ਦੇਵੀ ਬਲਾਕ ਪ੍ਰਧਾਨ, ਸੁਨੀਤਾ ਗੋਇਲ, ਅਮਰਜੀਤ ਕੌਰ ਧਾਂਦਰਾ ਅਤੇ ਨਰਿੰਦਰ ਕੌਰ ਸਣੇ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰ ਤੇ ਹੈਲਪਰ ਮੌਜੂਦ ਸਨ।

ਧਰਨੇ ਵਿੱਚ ਪੁੱਜੇ ਐੱਸਡੀਐੱਮ ਸੰਗਰੂਰ ਚਰਨਦੀਪ ਸਿੰਘ, ਵਕਫ਼ ਬੋਰਡ ਪੰਜਾਬ ਦੇ ਮੈਂਬਰ ਡਾ. ਅਨਵਰ ਭਸੌੜ, ਤਹਿਸੀਲਦਾਰ ਧੂਰੀ ਵਿਸ਼ਵਜੀਤ ਸਿੰਘ ਸਿੱਧੂ ਨੇ ਪਰਿਵਾਰ ਨੂੰ ਚਾਰ ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕਰਦਿਆਂ ਚਾਰ ਲੱਖ ਰੁਪਏ ਦਾ ਚੈੱਕ ਮੌਕੇ ’ਤੇ ਸੌਂਪਿਆ ਅਤੇ ਇੱਕ ਲੱਖ ਰੁਪਏ ਦਾ ਚੈੱਕ ਜਲਦੀ ਹੀ ਪਰਿਵਾਰ ਨੂੰ ਦੇਣ, 9 ਜੁਲਾਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਫੇਰੀ ਦੌਰਾਨ ਪਰਿਵਾਰ ਦੀ ਮੀਟਿੰਗ ਕਰਵਾਉਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਵਿਭਾਗ ਦੇ ਨਿਯਮਾਂ ਅਨੁਸਾਰ ਬਣਦੀ ਨੌਕਰੀ ਤੇ ਛੇ ਲੱਖ ਦਾ ਕਰਜ਼ਾ ਸਰਕਾਰ ਨੂੰ ਮੁਆਫ ਕਰਨ ਲਈ ਯਤਨ ਕੀਤੇ ਜਾਣਗੇ। ਪ੍ਰਸ਼ਾਸਨ ਦੇ ਭਰੋਸੇ ਮਗਰੋਂ ਸਰਬਜੀਤ ਕੌਰ ਦਾ ਸਸਕਾਰ ਉਨ੍ਹਾਂ ਦੇ ਪਿੰਡ ਬੇਨੜਾ ਵਿੱਚ ਕਰ ਦਿੱਤਾ ਗਿਆ।

Advertisement