ਆਈਲੈਟਸ ਸੈਂਟਰ ਤੇ ਕੰਸਲਟੈਂਸੀ ਚਲਾਉਣ ਵਾਲੇ ਦਾ ਲਾਇਸੈਂਸ ਰੱਦ
06:23 AM Mar 25, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 24 ਮਾਰਚ
ਵਧੀਕ ਜ਼ਿਲ੍ਹਾ ਮੈਜਿਸਟਰੇਟ (ਅੰਮ੍ਰਿਤਸਰ) ਜੋਤੀ ਬਾਲਾ ਨੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ ਹਿਊਮਨ ਸਮਗਲਿੰਗ ਐਕਟ 2012 ਅਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਕੋਚਿੰਗ ਇੰਸਟੀਚਿਊਟਸ ਆਫ ਆਈਲੈਟਸ ਅਤੇ ਕੰਸਲਟੈਂਸੀ ਚਲਾਉਣ ਦਾ ਲਾਇਸੈਂਸ ਰੱਦ ਕੀਤਾ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਹੈ ਕਿ ਇਸ ਏਜੰਸੀ ਦਾ ਲਾਇਸੈਂਸ ਰੀਨਿਊ ਹੋਣ ਵਾਲਾ ਸੀ ਅਤੇ ਇਸ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਸੀ ਪਰ ਲਾਇਸੈਂਸੀ ਵੱਲੋਂ ਲਾਇਸੰਸ ਰੀਨਿਊ ਕਰਨ ਦੀ ਕੋਈ ਬੇਨਤੀ ਨਹੀਂ ਕੀਤੀ ਗਈ, ਇਸ ਆਧਾਰ ’ਤੇ ਇਸ ਦਾ ਲਾਇਸੈਂਸ ਰੱਦ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਪੰਜਾਬ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਐਕਟ ਰੈਗੁਲੇਸ਼ਨ ਐਕਟ 2012 ਦੀ ਧਾਰਾ 6(1) (ਈ) ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੈਸਰਜ਼ ਜੇ.ਜੇ. ਕੰਸਟਲੈਂਟਸ ਹਾਈਡ ਮਾਰਕੀਟ, ਹੁਸੈਨਪੁਰਾ ਚੌਂਕ ਅੰਮ੍ਰਿਤਸਰ ਪੰਜਾਬ ਦਾ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਹੈ।
Advertisement
Advertisement