ਆਕਸਫੋਰਡ ਸਕੂਲ ’ਚ ਓਰੀਐਂਟੇਸ਼ਨ ਪ੍ਰੋਗਰਾਮ
05:09 AM Mar 14, 2025 IST
ਭਗਤਾ ਭਾਈ: ਦਿ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ’ਚ ਪ੍ਰੀ-ਨਰਸਰੀ ਤੇ ਨਰਸਰੀ ਜਮਾਤ ਦੇ ਬੱਚਿਆਂ ਦੇ ਮਾਪਿਆਂ ਲਈ 'ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਕੋਚ ਭਾਨੂ ਸ਼ਰਮਾ ਨੇ ਕਿਹਾ ਕਿ ਛੋਟੇ ਬੱਚਿਆਂ ਦੇ ਪਾਲਣ-ਪੋਸ਼ਣ ਲਈ ਮਾਹੌਲ ਨੂੰ ਸੁਖਾਵਾਂ ਬਣਾਉਣਾ ਬੇਹੱਦ ਜ਼ਰੂਰੀ ਹੈ। ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ਼ ਨੇ ਕਿਹਾ ਕਿ ਅੱਜ ਦਾ ਇਹ ਪ੍ਰੋਗਰਾਮ ਛੋਟੇ ਬੱਚਿਆਂ ਦੇ ਮਾਪਿਆਂ ਲਈ ਬੇਹੱਦ ਲਾਹੇਵੰਦ ਸਿੱਧ ਹੋਵੇਗਾ। ਕੋਆਰਡੀਨੇਟਰ ਅਮਨ ਸੰਧਰ ਨੇ ਭਾਨੂੰ ਸ਼ਰਮਾ ਤੇ ਮਾਪਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪ੍ਰਸਤ ਹਰਦੇਵ ਸਿੰਘ ਬਰਾੜ, ਚੇਅਰਮੈਨ ਗਗਨ ਬਰਾੜ, ਪ੍ਰਧਾਨ ਗੁਰਮੀਤ ਸਿੰਘ ਗਿੱਲ, ਵਾਈਸ ਚੇਅਰਮੈਨ ਪਰਮਪਾਲ ਸਿੰਘ ਸ਼ੈਰੀ, ਵਿੱਤ ਸਕੱਤਰ ਗੁਰਮੀਤ ਸਿੰਘ ਸਰਪੰਚ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement