ਆਕਸਫੋਰਡ ਸਕੂਲ ’ਚ ਦਸਤਾਰਬੰਦੀ ਮੁਕਾਬਲੇ
ਪੱਤਰ ਪ੍ਰੇਰਕ
ਪਾਇਲ, 12 ਅਪਰੈਲ
ਇੱਥੇ ਆਕਸਫੋਰਡ ਸੀਨੀਅਰ ਸਕੂਲ ਵਿੱਚ ਵਿਸਾਖੀ ਦੇ ਤਿਉਹਾਰ ਮੌਕੇ ਖਾਲਸਾ ਪੰਥ ਸਾਜਨਾ ਦਿਵਸ ਅਤੇ ਦਸਤਾਰਬੰਦੀ ਦੇ ਮੁਕਾਬਲੇ ਕਰਵਾਏ ਗਏ। ਇਸ ਸਮਾਗਮ ਵਿੱਚ ਬੱਚਿਆਂ ਨੇ ਸ਼ਬਦ ਕੀਰਤਨ, ਧਾਰਮਿਕ ਗੀਤ, ਕਵਿਤਾਵਾਂ ਰਾਹੀਂ ਸਰਬੰਸ ਦਾਨੀ ਗੁਰੂ ਗੋਬਿੰਦ ਸਿੰਘ ਦੁਆਰਾ ਆਪਣੇ ਦੇਸ਼, ਕੌਮ ਦੀ ਖ਼ਾਤਰ ਕੀਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਇਸ ਮੌਕੇ ਵਿਦਿਆਰਥੀਆਂ ਦੇ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਿਦਿਆਰਥੀਆਂ ਦੇ ਤਿੰਨ ਗਰੁੱਪ ਬਣਾਏ ਗਏ। ਮੁਕਾਬਲਿਆਂ ਵਿੱਚ ਅਰਸ਼ਨੂਰ ਸਿੰਘ, ਗੁਰਫ਼ਤਿਹ ਸਿੰਘ, ਸਮਰਦੀਪ ਸਿੰਘ, ਸਹਿਜਦੀਪ ਸਿੰਘ, ਫ਼ਤਿਹ ਸਿੰਘ, ਅਭੀਜੀਤ ਸਿੰਘ, ਅਨਮੋਲ ਸਿੰਘ, ਗੁਰਅੰਸ਼ ਸਿੰਘ, ਦਮਨਪ੍ਰੀਤ ਸਿੰਘ, ਸਹਿਜਜੋਤ ਸਿੰਘ ਸੇਖੋਂ, ਜਸਕਰਨ ਸਿੰਘ, ਸ਼ੁਭਦੀਪ ਸਿੰਘ, ਸਹਿਜਪ੍ਰਤਾਪ ਸਿੰਘ, ਜੋਬਨਪ੍ਰੀਤ ਸਿੰਘ, ਈਸ਼ਵਰ ਸਿੰਘ, ਸਾਹਿਬਜੋਤ ਸਿੰਘ ਅਤੇ ਸਹਿਜਜੋਤ ਸਿੰਘ ਨੇ ਹਿੱਸਾ ਲਿਆ।
ਵਿਦਿਆਰਥੀਆਂ ਦਾ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਿਰਨਪ੍ਰੀਤ ਸਿੰਘ ਧਾਲੀਵਾਲ, ਪ੍ਰਿੰਸੀਪਲ ਵਿਜੈ ਕਪੂਰ ਨੇ ਹੌਸਲਾ ਅਫ਼ਜਾਈ ਕਰਦੇ ਹੋਏ ਜੇਤੂ ਵਿਦਿਆਰਥੀਆਂ, ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਿਸਾਖੀ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ।