ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਜ਼ਾਦੀ ਘੁਲਾਟੀਆਂ ਦੇ ਸਨਮਾਨ ਲਈ ਸਿੱਕੇ ਜਾਰੀ ਕਰਨ ਦੀ ਅਪੀਲ

05:49 AM Apr 28, 2025 IST
featuredImage featuredImage

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਭਾਰਤ ਸਰਕਾਰ ਨੂੰ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਦੌਰਾਨ ਕੁਰਬਾਨੀਆਂ ਦੇਣ ਵਾਲੇ ਪੰਜਾਬ ਦੇ ਬਹਾਦਰ ਸਪੁੱਤਰਾਂ ਦੇ ਸਨਮਾਨ ਵਿੱਚ ਯਾਦਗਾਰੀ ਸਿੱਕੇ ਜਾਰੀ ਕਰਨ ਦੀ ਅਪੀਲ ਕੀਤੀ ਹੈ। ਸ੍ਰੀ ਮਾਨ ਨੇ ਕਿਹਾ ਕਿ ਸਿੱਕੇ ਜਾਰੀ ਕਰਨ ਨਾਲ ਭਵਿੱਖ ਵਿੱਚ ਵੀ ਸ਼ਹੀਦਾਂ ਨੂੰ ਯਾਦ ਰੱਖਿਆ ਜਾ ਸਕੇਗਾ। ਇਹ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਪੰਜਾਬ ਦੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਲਿਖਿਆ ਇਹ ਪੱਤਰ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬ ਦੇ ਅਥਾਹ ਯੋਗਦਾਨ ਨੂੰ ਉਜਾਗਰ ਕਰਦਾ ਹੈ। ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਸੁਖਦੇਵ, ਸ਼ਹੀਦ ਰਾਜਗੁਰੂ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਲਾਲਾ ਲਾਜਪਤ ਰਾਏ ਅਤੇ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਨਾਂ ਭਾਰਤੀ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਉੱਕਰੇ ਹੋਏ ਹਨ। ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਦੀ ਮਿੱਟੀ ਸ਼ਹੀਦਾਂ ਦੇ ਖੂਨ ਨਾਲ ਰੰਗੀ ਹੋਈ ਹੈ। ਉਨ੍ਹਾਂ ਦੀ ਯਾਦ ਵਿੱਚ ਯਾਦਗਾਰੀ ਸਿੱਕੇ ਜਾਰੀ ਕਰਨਾ ਨਾ ਸਿਰਫ਼ ਉਨ੍ਹਾਂ ਦੀਆਂ ਕੁਰਬਾਨੀਆਂ ਪ੍ਰਤੀ ਸਨਮਾਨ ਹੋਵੇਗਾ ਸਗੋਂ ਨੌਜਵਾਨ ਪੀੜ੍ਹੀਆਂ ਲਈ ਸਥਾਈ ਵਿਦਿਅਕ ਵਿਰਾਸਤ ਵਜੋਂ ਵੀ ਕੰਮ ਕਰੇਗਾ। ਅਜਿਹੇ ਸਿੱਕੇ ਭਾਰਤ ਦੀ ਮੁਦਰਾ ਵਿਰਾਸਤ ਵਿੱਚ ਅਹਿਮ ਯੋਗਦਾਨ ਪਾਉਣਗੇ ਅਤੇ ਇਹ ਸਿੱਕੇ ਸੁਤੰਰਤਤਾ ਦਿਵਸ ਜਾਂ ਗਣਤੰਤਰ ਦਿਵਸ ਵਰਗੇ ਮੌਕਿਆਂ ’ਤੇ ਜਾਰੀ ਕੀਤੇ ਜਾ ਸਕਦੇ ਹਨ ਜੋ ਦੇਸ਼ ਦੇ ਡੂੰਘੇ ਸਤਿਕਾਰ ਅਤੇ ਸ਼ੁਕਰਗੁਜ਼ਾਰੀ ਦਾ ਪ੍ਰਤੀਕ ਹਨ।

Advertisement

Advertisement