ਨਿੱਜੀ ਪੱਤਰ ਪ੍ਰੇਰਕਖੰਨਾ, 10 ਜਨਵਰੀਸ਼ਹਿਰ ਦੇ ਸਮੂਹ ਆਟੋ ਚਾਲਕਾਂ ਦੀ ਇੱਕਤਰਤਾ ਅੱਜ ਇਥੇ ਪਰਮਜੀਤ ਸਿੰਘ ਫੌਜੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਆਟੋ ਚਾਲਕਾਂ ਨੂੰ ਕੰਮ ਕਰਨ ਮੌਕੇ ਆਉਂਦੀਆਂ ਸਮੱਸਿਆਵਾਂ ਸਬੰਧੀ ਮੰਗ ਪੱਤਰ ਟਰੈਫ਼ਿਕ ਇੰਚਾਰਜ ਕੁਲਜਿੰਦਰ ਸਿੰਘ ਨੂੰ ਸੌਂਪਿਆ ਗਿਆ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਦੂਜੇ ਇਲਾਕਿਆਂ ਦੇ ਆਟੋ ਚਾਲਕ ਖੰਨਾ ਸ਼ਹਿਰ ਵਿੱਚ ਆ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ ਅਤੇ ਲੋਕਾਂ ਤੋਂ ਮਨ ਆਏ ਰੇਟ ਵਸੂਲ ਰਹੇ ਹਨ। ਇਸ ਨਾਲ ਜਿੱਥੇ ਉਨ੍ਹਾਂ ਦਾ ਕਾਰੋਬਾਰ ਖਤਮ ਹੁੰਦਾ ਹੈ ਉਥੇ ਹੀ ਕਈ ਵਾਰ ਉਨ੍ਹਾਂ ਨੂੰ ਪੁਲੀਸ ਜਾਂਚ ਦਾ ਸਾਹਮਣਾ ਕਰਕੇ ਪ੍ਰੇਸ਼ਾਨੀ ਵੀ ਹੁੰਦੀ ਹੈ।ਉਨ੍ਹਾਂ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਸ਼ਹਿਰ ਵਿੱਚ ਸਿਰਫ਼ ਆਟੋ ਚਾਲਕ ਖੰਨਾ ਯੂਨੀਅਨ ਦੇ ਰਜਿਸਟਰਡ ਮੈਂਬਰਾਂ ਨੂੰ ਹੀ ਆਟੋ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਬਾਹਰੋਂ ਆਉਣ ਵਾਲਿਆਂ ਤੇ ਰੋਕ ਲਾਈ ਜਾਵੇ। ਇਸ ਮੌਕੇ ਗੁਰਦੇਵ ਸਿੰਘ, ਰਾਜਿੰਦਰ ਸਿੰਘ, ਅਵਤਾਰ ਸਿੰਘ, ਨਵਜੋਤ ਸਿੰਘ, ਮਨਿੰਦਰ ਸਿੰਘ, ਰਾਜ ਕੁਮਾਰ, ਬਲਵਿੰਦਰ ਸਿੰਘ, ਹੈਪੀ ਕੁਮਾਰ, ਮੋਖਾ ਰਾਮ, ਰਾਹੁਲ ਕੁਮਾਰ, ਬਲਕਾਰ ਸਿੰਘ, ਧਰਮਿੰਦਰ ਸਿੰਘ, ਜਸਵਿੰਦਰ ਸਿੰਘ, ਜਗਤਾਰ ਸਿੰਘ, ਲਖਵੀਰ ਸਿੰਘ, ਸੁਖਦੇਵ ਸਿੰਘ, ਸਵਰਨ ਸਿੰਘ ਤੇ ਹੋਰ ਹਾਜ਼ਰ ਸਨ।