ਆਟੋ ਮਾਰਕੀਟ ’ਚ ਦੁਕਾਨ ਨੂੰ ਅੱਗ ਲੱਗੀ
04:54 AM Apr 10, 2025 IST
ਪ੍ਰਭੂ ਦਿਆਲ
Advertisement
ਸਿਰਸਾ, 9 ਅਪਰੈਲ
ਇੱਥੋਂ ਦੀ ਆਟੋ ਮਾਰਕੀਟ ’ਚ ਸਥਿਤ ਇੱਕ ਦੁਕਾਨ ਨੂੰ ਅੱਗ ਲੱਗ ਗਈ ਗਈ ਜਿਸ ਕਾਰਨ ਦੁਕਾਨ ਅੰਦਰ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਦੇ ਅਮਲੇ ਨੇ ਮੌਕੇ ’ਤੇ ਪਹੁੰਚ ਕੇ ਕਾਫੀ ਜੱਦੋ-ਜਹਿਦ ਮਗਰੋਂ ਅੱਗ ’ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਹੈ। ਜਾਣਕਾਰੀ ਅਨੁਸਾਰ ਅੱਜ ਦੁਪਹਿਰ ਬਾਅਦ ਆਟੋ ਮਾਰਕੀਟ ’ਚ ਪੇਂਟ ਤੇ ਕੈਮੀਕਲ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ। ਤੁਰੰਤ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਤੇ ਪੁਲੀਸ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਮੌਕੇ ’ਤੇ ਪਹੁੰਚੀਆਂ ਤੇ ਅੱਗ ਨੂੰ ਅੱਗੇ ਵੱਧਣ ਤੋਂ ਰੋਕਿਆ ਤੇ ਕਾਫ਼ੀ ਜੱਦੋ-ਜਹਿਦ ਮਗਰੋਂ ਅੱਗ ’ਤੇ ਕਾਬੂ ਪਾਇਆ ਪਰ ਉਦੋਂ ਤੱਕ ਦੁਕਾਨ ਅੰਦਰ ਰੱਖਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਾ ਸੀ।
Advertisement
Advertisement