ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਦਰਸ਼ ਸਕੂਲਾਂ ਦੇ ਅਧਿਆਪਕਾਂ ਵੱਲੋਂ ਸੂਬਾ ਪੱਧਰੀ ਮੁਜ਼ਾਹਰਾ

05:09 AM May 26, 2025 IST
featuredImage featuredImage
ਸੰਗਰੂਰ ’ਚ ਰੋਸ ਮਾਰਚ ਕਰਦੇ ਹੋਏ ਆਦਰਸ਼ ਸਕੂਲਾਂ ਦੇ ਅਧਿਆਪਕ ਤੇ ਕਰਮਚਾਰੀ।

ਗੁਰਦੀਪ ਸਿੰਘ ਲਾਲੀ

Advertisement

ਸੰਗਰੂਰ, 25 ਮਈ
ਪੰਜਾਬ ਦੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਅਤੇ ਮੁਲਾਜ਼ਮਾਂ ਵੱਲੋਂ ਸ਼ਹਿਰ ’ਚ ਰੋਸ ਮਾਰਚ ਕਰ ਕੇ ਦਿੱਲੀ-ਲੁਧਿਆਣਾ ਮਾਰਗ ’ਤੇ ਮੁੱਖ ਚੌਕ ’ਚ ਆਵਾਜਾਈ ਠੱਪ ਕੀਤੀ ਗਈ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਦਿਆਂ ਸੂਬਾ ਪੱਧਰੀ ਮੁਜ਼ਾਹਰਾ ਕੀਤਾ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ’ਤੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਤੇ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦਾ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ਆਗੂਆਂ ਨੇ ਸਰਕਾਰ ’ਤੇ ਉਨ੍ਹਾਂ ਦੀਆਂ ਮੰਗਾਂ ਨਾ ਮੰਨਣ ਦੇ ਦੋਸ਼ ਲਾਏ।
ਜਾਣਕਾਰੀ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਦਰਸ਼ ਸਕੂਲ ਟੀਚਿੰਗ, ਨਾਨ-ਟੀਚਿੰਗ ਮੁਲਾਜ਼ਮ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਅਧਿਆਪਕ ਅਤੇ ਮੁਲਾਜ਼ਮ ਸਥਾਨਕ ਬਨਾਸਰ ਬਾਗ ’ਚ ਇਕੱਠੇ ਹੋਏ ਅਤੇ ਰੈਲੀ ਤੋਂ ਬਾਅਦ ਸ਼ਹਿਰ ’ਚ ਰੋਸ ਮਾਰਚ ਕੀਤਾ। ਇਸ ਦੌਰਾਨ ਪੁਤਲੇ ਨੂੰ ਘਸੀਟਦਿਆਂ ਪ੍ਰਦਰਸ਼ਨਕਾਰੀ ਦਿੱਲੀ-ਲੁਧਿਆਣਾ ਮਾਰਗ ਸਥਿਤ ਭਗਵਾਨ ਮਹਾਂਵੀਰ ਚੌਕ ਪੁੱਜੇ ਜਿਥੇ ਚਾਰੇ ਪਾਸੋਂ ਤੋਂ ਆਵਾਜਾਈ ਠੱਪ ਕਰ ਕੇ ਧਰਨੇ ’ਤੇ ਬੈਠ ਗਏ। ਲਗਪਗ ਇੱਕ ਘੰਟੇ ਤੋਂ ਵੱਧ ਸਮਾਂ ਧਰਨੇ ’ਤੇ ਡਟੇ ਰਹੇ ਅਤੇ ਬਾਅਦ ਵਿਚ ਪੰਜਾਬ ਕੈਬਨਿਟ ਵਿਚ ਸ਼ਾਮਲ ਵੱਖ-ਵੱਖ ਮੰਤਰੀਆਂ ਦੇ ਤਸਵੀਰਾਂ ਵਾਲਾ ਪੁਤਲਾ ਫੂਕਿਆ ਗਿਆ। ਯੂਨੀਅਨ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ ਨੇ ਕਿਹਾ ਕਿ ਆਦਰਸ਼ ਸਕੂਲ ਅਧਿਆਪਕਾਂ ਤੇ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦੇ ਸਬੰਧ ’ਚ ਪੰਜਾਬ ਸਰਕਾਰ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਪੰਜਾਬ ਸਰਕਾਰ ਵੱਲੋਂ ਸਿਰਫ਼ ਭਰੋਸਿਆਂ ਤੋਂ ਬਗੈਰ ਪੱਲੇ ਕੁਝ ਨਹੀਂ ਪਾਇਆ ਜਾਂਦਾ ਜਿਸ ਕਾਰਨ ਅਧਿਆਪਕਾਂ ’ਚ ਭਾਰੀ ਰੋਸ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਆਦਰਸ਼ ਸਕੂਲਾਂ ਦੇ ਅਧਿਆਪਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਅਤੇ ਸਰਕਾਰ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਨੂੰ ਸੰਘਰਸ਼ ਦੇ ਰਾਹ ਪੈਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਮੁੱਖ ਮੰਤਰੀ ਪੰਜਾਬ ਤੇ ਆਦਰਸ਼ ਸਕੂਲਾਂ ਦੇ ਚੇਅਰਮੈਨ ਭਗਵੰਤ ਮਾਨ ਨਾਲ ਮੀਟਿੰਗ ਦੀ ਮੰਗ ਕੀਤੀ ਗਈ ਪਰ ਪ੍ਰਸ਼ਾਸਨ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ 2 ਜੂਨ ਨੂੰ ਮੀਟਿੰਗ ਦਾ ਸਮਾਂ ਦਿੱਤਾ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਸਕੱਤਰ ਸੁਖਦੀਪ ਕੌਰ, ਸਹਾਇਕ ਸਕੱਤਰ ਸਲੀਮ ਮੁਹੰਮਦ, ਮੀਤ ਪ੍ਰਧਾਨ ਮੀਨੂੰ ਬਾਲਾ, ਸੀਨੀਅਰ ਮੀਤ ਪ੍ਰਧਾਨ ਅਮਰਜੋਤ ਜੋਸ਼ੀ, ਜਨਰਲ ਸਕੱਤਰ ਅਮਨ ਸ਼ਾਸਤਰੀ, ਵਿੱਤ ਸਕੱਤਰ ਭੁਪਿੰਦਰ ਕੌਰ, ਸਹਾਇਕ ਵਿੱਤ ਸਕੱਤਰ ਸਰਬਜੀਤ ਕੌਰ, ਮੁੱਖ ਸਲਾਹਕਾਰ ਗਗਨ ਮਹਾਜਨ, ਓਮ ਮਾਧਵੀ, ਸੰਜੀਵ ਕੁਮਾਰ, ਸੰਦੀਪ ਕੁਮਾਰ, ਦੀਪਕ ਕੁਮਾਰ, ਮਨਮੋਹਨ ਸਿੰਘ, ਜਸਵਿੰਦਰ ਕੌਰ, ਨਵਰੀਤ ਕੌਰ, ਹਰਪ੍ਰੀਤ ਕੌਰ, ਕੁਲਵਿੰਦਰ ਕੌਰ, ਜਗਤਾਰ ਸਿੰਘ, ਸੁਖਚੈਨ ਸਿੰਘ, ਗੁਰਚਰਨ ਸਿੰਘ ਤੇ ਮਨਪ੍ਰੀਤ ਕੌਰ ਆਦਿ ਆਗੂ ਸ਼ਾਮਲ ਸਨ।

Advertisement
Advertisement