ਆਦਰਸ਼ ਸਕੂਲ ’ਚ ਸੱਤ ਰੋਜ਼ਾ ਐੱਨਐੱਸਐੱਸ ਕੈਂਪ ਸਮਾਪਤ
05:31 AM Mar 29, 2025 IST
ਗਿੱਦੜਬਾਹਾ: ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ’ਚ ਸੱਤ ਰੋਜ਼ਾ ਐੱਨਐੱਸਐੱਸ ਕੈਂਪ ਸਮਾਪਤ ਹੋ ਗਿਆ। ਇਸ ਕੈਂਪ ਦੀ ਜ਼ਿੰਮੇਵਾਰੀ ਪ੍ਰੋਗਰਾਮ ਅਫਸਰ ਮਨਦੀਪ ਕੌਰ ਨੇ ਸੰਭਾਲੀ। ਕੈਂਪ ਵਿੱਚ 50 ਤੋਂ ਵੱਧ ਵਾਲੰਟੀਅਰਾਂ ਨੇ ਭਾਗ ਲਿਆ। ਇਸ ਦੌਰਾਨ 13 ਤੋਂ 18 ਸਾਲ ਦੇ ਨੌਜਵਾਨਾਂ ਲਈ ਚਾਰ ਰੋਜ਼ਾ ਮੇਧਾ ਯੋਗ ਪ੍ਰੋਗਰਾਮ ਆਰਟ ਆਫ਼ ਲਿਵਿੰਗ ਵੱਲੋਂ ਕਰਵਾਇਆ ਗਿਆ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਇਬਰ ਸੈੱਲ ਦੇ ਅਧਿਕਾਰੀ ਗੁਰਜੰਟ ਸਿੰਘ ਜਟਾਣਾ ਅਤੇ ਸੁਖਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਸਾਇਬਰ ਕਰਾਈਮ ਬਾਰੇ ਜਾਗਰੂਕ ਕੀਤਾ। ਸਮਾਪਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਰਘਵੀਰ ਸਿੰਘ ਮਾਨ ਐਸਿਸਟੈਂਟ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਨੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ। ਪ੍ਰੋਗਰਾਮ ਅਫ਼ਸਰ ਮਨਦੀਪ ਕੌਰ ਨੇ ਸਕੂਲ ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਦਾ ਸਹਿਯੋਗ ਲਈ ਧੰਨਵਾਦ ਕੀਤਾ। -ਪੱਤਰ ਪ੍ਰੇਰਕ
Advertisement
Advertisement