ਆਦਰਸ਼ ਸਕੂਲ ਮਾਮਲੇ ’ਚ ਇਨਸਾਫ਼ ਦੇਣ ਤੋਂ ਭੱਜੀ ਸਰਕਾਰ: ਉਗਰਾਹਾਂ
05:18 AM Apr 09, 2025 IST
ਨਿੱਜੀ ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 8 ਅਪਰੈਲ
ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਰਕਾਰ ਆਦਰਸ਼ ਸਕੂਲਾਂ ਦੇ ਮਾਮਲੇ ਵਿੱਚ ਇਨਸਾਫ਼ ਦੇਣ ਤੋਂ ਭੱਜ ਰਹੀ ਹੈ। ਪ੍ਰਧਾਨ ਉਗਰਾਹਾਂ ਨੇ ਸੁਨਾਮ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਠੇਕੇਦਾਰਾਂ ਦਾ ਪੱਖ ਪੂਰਨ ਦੀ ਬਜਾਏ ਜਨਤਕ ਹਿੱਤਾਂ ਦੇ ਨਾਲ-ਨਾਲ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਕਰਨੀ ਚਾਹੀਦੀ ਹੈ। ਸਰਕਾਰ ਦਾ ਰਵੱਈਆ ਜਨਤਕ ਹਿੱਤ ਵਿੱਚ ਉਠਾਈ ਗਈ ਆਵਾਜ਼ ਨੂੰ ਕੁੱਝ ਸਮੇਂ ਲਈ ਹੌਲੀ ਤਾਂ ਕਰ ਸਕਦੀ ਹੈ ਪਰ ਇਸ ਨੂੰ ਦਬਾ ਨਹੀਂ ਸਕਦੀ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਦੇ ਫੈਸਲੇ ਮਜ਼ਦੂਰਾਂ ਦੇ ਹਿੱਤ ਵਿੱਚ ਨਹੀਂ ਹਨ, ਸਗੋਂ ਵੱਡੇ ਪੂੰਜੀਪਤੀਆਂ ਦੇ ਹਿੱਤਾਂ ਦੀ ਪੂਰਤੀ ਹੋ ਰਹੀ ਹੈ।
Advertisement
Advertisement