ਆਦੇਸ਼ ਹਸਪਤਾਲ ਵਿੱਚ ਆਈਸੀਯੂ ਦਾ ਉਦਘਾਟਨ
03:56 AM May 10, 2025 IST
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 9 ਮਈ
ਇੱਥੋਂ ਦੇ ਆਦੇਸ਼ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਆਈਸੀਯੂ ਯੂਨਿਟ ਦਾ ਉਦਘਾਟਨ ਕੀਤਾ ਗਿਆ। ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਆਈਸੀਯੂ ਯੂਨਿਟ ਦਾ ਉਦਘਾਟਨ ਗਰੁੱਪ ਦੇ ਚੇਅਰਮੈਨ ਡਾ. ਐੱਚਐੱਸ ਗਿੱਲ ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਨਵੀਂ ਯੂਨਿਟ ਆਧੁਨਿਕ ਉਪਕਰਨਾਂ ਤੇ ਮਾਹਿਰ ਡਾਕਟਰਾਂ ਦੀ ਟੀਮ ਨਾਲ ਲੈਸ ਹੈ। ਇਸ ਮੌਕੇ ਡਾ. ਗਿੱਲ ਨੇ ਕਿਹਾ ਕਿ ਆਦੇਸ਼ ਗਰੁੱਪ ਦਾ ਹਮੇਸ਼ਾ ਇਹੀ ਯਤਨ ਰਿਹਾ ਹੈ ਕਿ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਹੁਣ ਝੁਲਸਣ ਨਾਲ ਸਬੰਧਤ ਕਿਸੇ ਵੀ ਐਮਰਜੈਂਸੀ ਹਾਲਾਤ ਵਿਚ ਮਰੀਜ਼ਾਂ ਨੂੰ ਸਥਾਨਕ ਪੱਧਰ ’ਤੇ ਇਲਾਜ ਮਿਲ ਸਕੇਗਾ। ਇਸ ਮੌਕੇ ਐੱਮਡੀ ਡਾ. ਗੁਣਤਾਸ ਸਿੰਘ ਗਿੱਲ, ਪ੍ਰਿੰਸੀਪਲ ਐੱਨਐੱਸ ਲਾਂਬਾ, ਡਾ. ਅਰਮਾਨ ਖੋਸਾ ਗਿੱਲ ਅਤੇ ਡਾ. ਗੁਰਸਤਿੰਦਰ ਸਿੰਘ ਆਦਿ ਮੌਜੂਦ ਸਨ।
Advertisement
Advertisement