ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਧੁਨਿਕ ਸੰਚਾਰ ਸਾਧਨਾਂ ਨਾਲ ਕੌਮ ਨੂੰ ਇਕਜੁੱਟ ਕਰਾਂਗੇ: ਗੜਗੱਜ

05:49 AM Apr 06, 2025 IST
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਥੇਦਾਰ ਕੁਲਦੀਪ ਸਿੰਘ ਗੜਗੱਜ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 5 ਅਪਰੈਲ
ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਵਿਸ਼ਵ ਵਿੱਚ ਵੱਸਦੇ ਸਿੱਖਾਂ ਨਾਲ ਸਾਂਝ ਪਾਉਣ ਲਈ ਆਧੁਨਿਕ ਸੰਚਾਰ ਸਾਧਨਾਂ ਦਾ ਸਹਾਰਾ ਲਿਆ ਜਾਵੇਗਾ ਤਾਂ ਜੋ ਸਮੁੱਚੀ ਕੌਮ ਨੂੰ ਮੰਚ ’ਤੇ ਇਕੱਠਾ ਕੀਤਾ ਜਾ ਸਕੇ। ਇਹ ਖ਼ੁਲਾਸਾ ਉਨ੍ਹਾਂ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ। ਅਕਾਲ ਤਖ਼ਤ ਦੇ ਸਕੱਤਰੇਤ ’ਤੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਦੌਰਾਨ ਸਮੁੱਚੇ ਪੰਥ ਨੂੰ ਇਕਜੁੱਟ ਕਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਜਥੇਦਾਰ ਨੇ ਆਖਿਆ ਕਿ ਉਹ ਵਿਸ਼ਵ ਵਿੱਚ ਵੱਸਦੇ ਸਿੱਖਾਂ ਨਾਲ ਸਾਂਝ ਪਾਉਣ ਵਾਸਤੇ ਆਧੁਨਿਕ ਸੰਚਾਰ ਸਾਧਨਾਂ ਦੀ ਵਰਤੋਂ ਕਰਨਗੇ।
ਉਨ੍ਹਾਂ ਕਿਹਾ ਕਿ ਹਰ ਮੁਲਕ ਵਿੱਚ ਜਾਣਾ ਅਤੇ ਸਿੱਖਾਂ ਨੂੰ ਮਿਲਣਾ ਮੁਸ਼ਕਲ ਹੈ ਪਰ ਉਹ ਅਤਿ-ਆਧੁਨਿਕ ਸੰਚਾਰ ਸਾਧਨਾਂ ਦੀ ਮਦਦ ਨਾਲ ਵਿਸ਼ਵ ਵਿੱਚ ਵੱਸਦੇ ਸਿੱਖਾਂ ਨਾਲ ਸਾਂਝ ਪਾਉਣ ਦੀ ਯੋਜਨਾ ਬਣਾ ਰਹੇ ਹਨ। ਇਸ ਤਹਿਤ ਵੱਖ-ਵੱਖ ਗੁਰਦੁਆਰਾ ਕਮੇਟੀਆਂ ਨੂੰ ਇੱਕ ਥਾਂ ’ਤੇ ਇਕੱਠਾ ਕਰ ਕੇ ਸੰਗਤ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ ਜਾਵੇਗੀ। ਇਸ ਨਾਲ ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖਾਂ ਦੀਆਂ ਸਮੱਸਿਆਵਾਂ ਦਾ ਪਤਾ ਲੱਗੇਗਾ ਅਤੇ ਉਨ੍ਹਾਂ ਦਾ ਹੱਲ ਵੀ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸਮੁੱਚੇ ਪੰਥ ਨੂੰ ਇਕਜੁੱਟ ਕਰਨ ਵਾਸਤੇ ਉਨ੍ਹਾਂ ਨਾਲ ਨੇੜਤਾ ਬਣਾਉਣੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਾਨਣਾ ਤੇ ਹੱਲ ਕਰਨਾ ਜ਼ਰੂਰੀ ਹੈ। ਉਨ੍ਹਾਂ ਖ਼ੁਲਾਸਾ ਕੀਤਾ ਕਿ ਖਾਲਸਾ ਸਾਜਨਾ ਦਿਵਸ ਮੌਕੇ ਉਹ ਪਿੰਡ ਗੱਗੋਮਾਹਲ, ਬਾਬਾ ਜੀਵਨ ਸਿੰਘ ਦੇ ਜਨਮ ਸਥਾਨ ਤੋਂ ਧਰਮ ਪ੍ਰਚਾਰ ਲਹਿਰ ਦੀ ਸ਼ੁਰੂਆਤ ਕਰਨਗੇ। ਸਿੱਖਾਂ ਵਿੱਚ ਹੋ ਰਹੇ ਧਰਮ ਪਰਿਵਰਤਨ ਨੂੰ ਰੋਕਣ ਵਾਸਤੇ ਵੀ ਉਨ੍ਹਾਂ ਕਿਹਾ ਕਿ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਮਿਲ ਬੈਠਣਗੇ ਅਤੇ ਗੱਲਬਾਤ ਕਰਨਗੇ।
ਜਥੇਦਾਰ ਨੇ ਕਿਹਾ ਕਿ ਹੁਣ ਤੱਕ ਉਹ ਜਿੰਨੇ ਵੀ ਪਿੰਡਾਂ ਵਿੱਚ ਗਏ ਹਨ, ਲੋਕ ਇਹੋ ਚਾਹੁੰਦੇ ਹਨ ਕਿ ਕੋਈ ਸਿੱਖ ਧਰਮ ਦਾ ਪ੍ਰਤੀਨਿਧ ਆਵੇ ਅਤੇ ਉਨ੍ਹਾਂ ਨਾਲ ਮਿਲ ਬੈਠ ਕੇ ਗੱਲ ਕਰੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਾਨਣ ਤੋਂ ਬਾਅਦ ਹੱਲ ਲਈ ਯਤਨ ਕਰੇ। ਉਨ੍ਹਾਂ ਕਿਹਾ ਕਿ ਧਰਮ ਪਰਿਵਰਤਨ ਦੇ ਮਾਮਲੇ ਵਿੱਚ ਸਿੱਖੀ ਛੱਡਣ ਵਾਲੇ ਹੀ ਇਕੱਲੇ ਕਸੂਰਵਾਰ ਨਹੀਂ ਹਨ ਸਗੋਂ ਸਿੱਖੀ ਦਾ ਪ੍ਰਚਾਰ-ਪ੍ਰਸਾਰ ਕਰਨ ਵਾਲੇ ਵੀ ਉਨੇ ਹੀ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਅਜਿਹੇ ਲੋਕਾਂ ਨਾਲ ਸਾਂਝ ਪਾਉਣ ਅਤੇ ਨੇੜਤਾ ਬਣਾਉਣ ਦਾ ਯਤਨ ਨਹੀਂ ਕੀਤਾ।
ਉਨ੍ਹਾਂ ਆਖਿਆ ਕਿ ਭਵਿੱਖ ਵਿੱਚ ਮਨੁੱਖਤਾ ਦੀ ਸੇਵਾ ਕਰਨ ਵਾਲੀਆ ਸਿਰਫ਼ ਸਿੱਖ ਸ਼ਖ਼ਸੀਅਤਾਂ ਨੂੰ ਹੀ ਨਹੀਂ ਸਗੋਂ ਹੋਰ ਧਰਮਾਂ ਦੀਆਂ ਸ਼ਖ਼ਸੀਅਤਾਂ ਦਾ ਵੀ ਮਾਣ-ਸਨਮਾਨ ਕੀਤਾ ਜਾਵੇਗਾ।

Advertisement

Advertisement