ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਨੰਦਪੁਰ ਸਾਹਿਬ ਪੁੱਜਣ ’ਤੇ ਵਿਸ਼ੇਸ਼ ਰੇਲ ਗੱਡੀ ਦਾ ਸਵਾਗਤ

08:39 AM Sep 01, 2024 IST
ਵਿਸ਼ੇਸ਼ ਰੇਲ ਗੱਡੀ ਵਿੱਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਲੈ ਕੇ ਆਉਂਦੀ ਹੋਈ ਸੰਗਤ।

ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 31 ਅਗਸਤ
ਸੱਚਖੰਡ ਹਜ਼ੂਰ ਸਹਿਬ ਨਾਂਦੇੜ ਮਹਾਰਾਸ਼ਟਰ ਤੋਂ ਸਿੱਖ ਪੰਥ ਦੇ ਪੰਜ ਤਖ਼ਤਾਂ ਲਈ ਸ਼ੁਰੂ ਕੀਤੀ ਗਈ ਪੰਜ ਤਖ਼ਤ ਵਿਸ਼ੇਸ਼ ਰੇਲ ਗੱਡੀ ਅੱਜ ਇੱਥੇ ਰੇਲਵੇ ਸਟੇਸ਼ਨ ’ਤੇ ਪਹੁੰਚੀ ਜਿਸ ਦਾ ਸਵਾਗਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੰਤਾਂ ਤੇ ਸੰਗਤ ਵੱਲੋਂ ਕੀਤਾ ਗਿਆ। ਮੌਕੇ ’ਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ, ਸ਼੍ੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸੰਤ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਸਾਹਿਬ ਵਾਲੇ, ਹੈੱਡ ਗ੍ਰੰਥੀ ਜੋਗਿੰਦਰ ਸਿੰਘ, ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਹਰਦੇਵ ਸਿੰਘ ਐਡਵੋਕੇਟ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸੀ। ਇਸ ਮੌਕੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਗੁਰ ਮਰਿਆਦਾ ਨਾਲ ਰੇਲ ਗੱਡੀ ਵਿੱਚੋਂ ਪਾਲਕੀ ਵਿੱਚ ਸਜਾਏ ਗਏ ਅਤੇ ਨਗਰ ਕੀਰਤਨ ਦੇ ਰੂਪ ਵਿੱਚ ਸਮੁੱਚੀ ਸੰਗਤ ਸਥਾਨਕ ਰੇਲਵੇ ਸਟੇਸ਼ਨ ਤੋਂ ਤਖ਼ਤ ਕੇਸਗੜ੍ਹ ਸਾਹਿਬ ਲਈ ਰਵਾਨਾ ਹੋਈ। ਇਸ ਮੌਕੇ ਸਥਾਨਕ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਬੈਂਡ ਪਾਰਟੀਆਂ ਨੇ ਜਿੱਥੇ ਮਨਮੋਹਕ ਧੁਨਾਂ ਵਜਾਈਆਂ ਉੱਥੇ ਹੀ ਸੰਗਤ ਨੇ ਨਾਂਦੇੜ ਸਾਹਿਬ ਤੋਂ ਆਈ ਸੰਗਤ ਤੇ ਖਾਸ ਤੌਰ ’ਤੇ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕੀਤੀ। ਸ਼ਹੀਦ ਬਾਬਾ ਭੁਚੰਗ ਸਿੰਘ ਚੈਰੀਟੇਬਲ ਟਰੱਸਟ ਨਾਂਦੇੜ ਦੇ ਪ੍ਰਧਾਨ ਰਵਿੰਦਰ ਸਿੰਘ ਬੁੰਗਈ ਨੇ ਦੱਸਿਆ ਕਿ ਇਸ ਤੋਂ ਬਾਅਦ ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਫਿਰ ਇਹ ਰੇਲ ਗੱਡੀ ਦੋ ਸਤੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇਗੀ। 4 ਸਤੰਬਰ ਨੂੰ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰ ਕੇ ਮਹੱਲਾ ਕੱਢਣ ਤੋਂ ਬਾਅਦ ਸ਼ਾਮ ਵੇਲੇ ਇਹ ਗੱਡੀ ਨਾਂਦੇੜ ਸਾਹਿਬ ਲਈ ਰਵਾਨਾ ਹੋ ਜਾਵੇਗੀ।

Advertisement

Advertisement