ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਆਗੂ ਦਾ ਨਾਜਾਇਜ਼ ਢਾਬਾ ਢਾਹੁਣ ਦੇ ਹੁਕਮ

05:53 AM Mar 16, 2025 IST
‘ਆਪ’ ਆਗੂ ਵੱਲੋਂ ਨਾਜਾਇਜ਼ ਕਬਜ਼ਾ ਕਰ ਕੇ ਉਸਾਰਿਆ ਢਾਬਾ।

ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 15 ਮਾਰਚ
ਇੱਥੇ ਫ਼ਰੀਦਕੋਟ-ਕੋਟਕਪੂਰਾ ਸੜਕ ’ਤੇ ਬੇਸ਼ੁਮਾਰ ਕੀਮਤੀ ਜ਼ਮੀਨ ਉੱਪਰ ਨਾਜਾਇਜ਼ ਕਬਜ਼ਾ ਕਰ ਕੇ ਉਸਾਰੇ ਗਏ ਆਲੀਸ਼ਾਨ ਢਾਬੇ ਨੂੰ ਢਾਹੁਣ ਦੇ ਹੁਕਮ ਦਿੱਤੇ ਹਨ। ਵਧੀਕ ਡਿਪਟੀ ਕਮਿਸ਼ਨਰ ਫਰੀਦਕੋਟ ਵੱਲੋਂ ਜਾਰੀ ਕੀਤੇ ਗਏ ਆਪਣੇ ਪੱਤਰ ਨੰਬਰ 27 ਵਿੱਚ ਕਿਹਾ ਗਿਆ ਹੈ ਕਿ ਜੇ ਅਰਸ਼ ਸੱਚਰ 60 ਦਿਨਾਂ ਦੇ ਅੰਦਰ-ਅੰਦਰ ਇਸ ਨਾਜਾਇਜ਼ ਥਾਂ ’ਤੇ ਬਣੇ ਢਾਬੇ ਨੂੰ ਨਹੀਂ ਢਾਹੁੰਦਾ ਤਾਂ ਪ੍ਰਸ਼ਾਸਨ ਆਪਣੇ ਪੱਧਰ ‘ਤੇ ਇਸ ਨੂੰ ਢਾਹ ਦੇਵੇਗਾ। ਦੱਸਣਯੋਗ ਹੈ ਕਿ ਅਰਸ਼ ਸੱਚਰ ਨੇ 10 ਸਾਲ ਪਹਿਲਾਂ ਕੋਟਕਪੁਰਾ ਰੋਡ ’ਤੇ ਸ਼ੇਖ ਫਰੀਦ ਐਨਕਲੇਵ ਨਾਮ ਦੀ ਕਲੋਨੀ ਕੱਟੀ ਸੀ ਅਤੇ ਇਸ ਕਲੋਨੀ ਦੇ ਬਾਹਰ ਪਾਰਕ ਅਤੇ ਪਾਰਕਿੰਗ ਵਾਸਤੇ ਰਾਖਵੀਂ ਥਾਂ ਰੱਖੀ ਸੀ ਪਰੰਤੂ ਬਾਅਦ ਵਿੱਚ ਪਾਰਕ ਅਤੇ ਪਾਰਕਿੰਗ ਵਾਲੀ ਥਾਂ ’ਤੇ ਅਰਸ਼ ਸੱਚਰ ਨੇ ਆਲੀਸ਼ਾਨ ਢਾਬੇ ਦੀ ਉਸਾਰੀ ਕਰ ਲਈ। ਕਲੋਨੀ ਦੇ ਵਸਨੀਕਾਂ ਨੇ ਇਸ ਦੀ ਸ਼ਿਕਾਇਤ ਪੁੱਡਾ, ਪੰਜਾਬ ਸਰਕਾਰ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਕੀਤੀ ਸੀ ਪ੍ਰੰਤੂ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਤੋਂ ਬਾਅਦ ਕਲੋਨੀ ਵਾਸੀਆਂ ਨੇ ਗਰੀਨ ਟ੍ਰਿਬਿਊਨਲ ਵਿੱਚ ਸ਼ਿਕਾਇਤ ਕੀਤੀ ਸੀ। ਗਰੀਨ ਟ੍ਰਿਬਿਊਨਲ ਵੱਲੋਂ ਕਾਰਵਾਈ ਹੋਣ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੇ ਸਾਰੀਆਂ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਸਪੱਸ਼ਟ ਕੀਤਾ ਹੈ ਕਿ ਅਰਸ਼ ਸੱਚਰ ਵੱਲੋਂ ਕਾਨੂੰਨ ਦੀ ਉਲੰਘਣਾ ਕਰਕੇ ਕਲੋਨੀ ਵਾਸੀਆਂ ਲਈ ਛੱਡੀ ਥਾਂ ਉੱਪਰ ਨਜਾਇਜ਼ ਕਬਜ਼ਾ ਕਰਕੇ ਢਾਬੇ ਦੀ ਉਸਾਰੀ ਕੀਤੀ ਹੈ, ਇਸ ਲਈ ਇਸ ਨੂੰ ਢਾਹ ਦਿੱਤਾ ਜਾਵੇਗਾ। ਇਸ ਸਬੰਧੀ ਉਨ੍ਹਾਂ ਨੇ ਲਿਖਤੀ ਹੁਕਮ ਵੀ ਜਾਰੀ ਕਰ ਦਿੱਤਾ ਹੈ। ਅਰਸ਼ ਸੱਚਰ ਪਹਿਲਾਂ ਕਾਂਗਰਸ ਪਾਰਟੀ ਵਿੱਚ ਸਨ ਪ੍ਰੰਤੂ ਕੁਝ ਸਮਾਂ ਪਹਿਲਾਂ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ ਅਤੇ ਉਨ੍ਹਾਂ ਨੇ ਇਸ ਨਾਜਾਇਜ਼ ਕਬਜ਼ੇ ਵਾਲੀ ਥਾਂ ਵਿੱਚ ਆਮ ਆਦਮੀ ਪਾਰਟੀ ਦਾ ਦਫਤਰ ਵੀ ਬਣਾ ਦਿੱਤਾ ਸੀ। ਫਰੀਦਕੋਟ ਦੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕਿਹਾ ਕਿ ਕਾਨੂੰਨ ਸਾਰਿਆਂ ਲਈ ਇੱਕੋ ਜਿਹਾ ਹੈ ਅਤੇ ਪ੍ਰਸ਼ਾਸਨ ਕਾਨੂੰਨ ਮੁਤਾਬਕ ਕਾਰਵਾਈ ਕਰੇਗਾ। ਦੂਜੇ ਪਾਸੇ ਅਰਸ਼ ਸੱਚਰ ਨੇ ਕਿਹਾ ਕਿ ਉਹ ਗੈਰ ਕਾਨੂੰਨੀ ਕੰਮ ਕਰਨ ਵਾਲੇ ਆਗੂਆਂ ਖ਼ਿਲਾਫ਼ ਸਦਾ ਬੋਲਦਾ ਰਹਿੰਦਾ ਹੈ ਅਤੇ ਉਸ ਨੂੰ ਜਾਣ-ਬੁੱਝ ਕੇ ਸਿਆਸੀ ਰੰਜਿਸ਼ ਤਹਿਤ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ‘ਤੇ ਹੋਰ ਵੀ ਬਹੁਤ ਨਾਜਾਇਜ਼ ਕਬਜ਼ੇ ਹਨ ਪਰੰਤੂ ਕਿਸੇ ਨੂੰ ਕੁਝ ਨਹੀਂ ਕਿਹਾ ਗਿਆ, ਸਿਰਫ ਉਸ ਦੇ ਢਾਬੇ ਨੂੰ ਹੀ ਨਿਸ਼ਾਨਾ ਬਣਾਇਆ ਗਿਆ ਹੈ।

Advertisement

Advertisement