ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਉਮੀਦਵਾਰ ਦੀਆਂ ਚੋਣ ਮੀਟਿੰਗਾਂ ਨੂੰ ਭਰਵਾਂ ਹੁੰਗਾਰਾ

01:35 PM May 09, 2023 IST

ਪੱਤਰ ਪ੍ਰੇਰਕ

Advertisement

ਜਲੰਧਰ, 8 ਮਈ

ਆਮ ਆਦਮੀ ਪਾਰਟੀ ਨੂੰ ਜਲੰਧਰ ਜ਼ਿਮਨੀ ਚੋਣ ਲਈ ਹਲਕੇ ਦਾ ਵੱਡੇ ਪੱਧਰ ‘ਤੇ ਸਮਰਥਨ ਮਿਲ ਰਿਹਾ ਹੈ। ਪਾਰਟੀ ਵੱਲੋਂ ਉਮੀਦਵਾਰ ਰਿੰਕੂ ਲਈ ਕੀਤੇ ਜਾ ਰਹੇ ਚੋਣ ਪ੍ਰਚਾਰ ਦੌਰਾਨ ਨੁੱਕੜ ਮੀਟਿੰਗਾਂ ਵੱਡੀਆਂ ਰੈਲੀਆਂ ਦਾ ਰੂਪ ਲੈ ਰਹੀਆਂ ਹਨ। ਪਾਰਟੀ ਵੱਲੋਂ ਜਲੰਧਰ ਦੇ ਵਾਰਡ ਨੰਬਰ-4 ਵਿੱਚ ਐਡਵੋਕੇਟ ਜਗਰੂਪ ਸਿੰਘ ਅਤੇ ਸੀਨੀਅਰ ਆਗੂ ਦਰਸ਼ਨ ਸਿੰਘ ਸਰੀਂਹ ਦੇ ਘਰ ਹੋਈ ਨੁੱਕੜ ਮੀਟਿੰਗ ਵਿੱਚ ਵਿਧਾਇਕ ਇੰਦਰਜੀਤ ਕੌਰ ਮਾਨ ਸਣੇ ਪੰਜਾਬ ਜਲ ਸਰੋਤ ਵਿਭਾਗ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਅਤੇ ਸਾਬਕਾ ਕੌਂਸਲਰ ਅਸ਼ਵਨੀ ਕੋਹਲੀ ਨੇ ਸ਼ਿਰਕਤ ਕੀਤੀ। ਸਮੂਹ ਵਾਰਡ ਵਾਸੀਆਂ ਨੇ ‘ਆਪ’ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਤੇ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਦਾਅਵਾ ਕੀਤਾ। ਇਸੇ ਤਰ੍ਹਾਂ ਅੱਜ ‘ਆਪ’ ਦੀ ਸਥਿਤੀ ਪਿੰਡਾਂ ‘ਚ ਹੋਰ ਮਜ਼ਬੂਤ ਹੋ ਗਈ ਜਦੋਂ ਅਕਾਲੀ ਦਲ ਨੂੰ ਝਟਕਾ ਦਿੰਦਿਆਂ ਅਕਾਲੀ ਦਲ ਜਲੰਧਰ ਦਿਹਾਤੀ ਦੇ ਜਨਰਲ ਸਕੱਤਰ ਜਥੇਦਾਰ ਤਰਸੇਮ ਸਿੰਘ ਕੋਟਲੀ ਸਾਥੀਆਂ ਸਣੇ ਅਕਾਲੀ ਦਲ ਛੱਡ ਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਦੀ ਅਗਵਾਈ ‘ਚ ‘ਆਪ’ ਵਿੱਚ ਸ਼ਾਮਲ ਹੋ ਗਏ।

Advertisement

ਇਸ ਮੌਕੇ ਤਰਸੇਮ ਸਿੰਘ ਕੋਟਲੀ ਜਨਰਲ ਸਕੱਤਰ ਅਕਾਲੀ ਦਲ ਜਲੰਧਰ ਦਿਹਾਤੀ, ਕੁਲਦੀਪ ਸਿੰਘ, ਹਰਮੰਗਲ ਸਿੰਘ, ਸੰਦੀਪ ਕੌਰ, ਸਰਬਜੀਤ ਸਿੰਘ, ਪ੍ਰਵੀਨ ਕੌਰ (ਸਾਰੇ ਮੈਂਬਰ ਗ੍ਰਾਮ ਪੰਚਾਇਤ ਕੋਟਲੀ ਜਮੀਤ ਸਿੰਘ), ਬਲਬੀਰ ਸਿੰਘ ਸਾਬਕਾ ਪੰਚ, ਨੰਬਰਦਾਰ ਸਰਵਣ ਸਿੰਘ, ਡਾ. ਅਵਤਾਰ ਸਿੰਘ, ਕਾਬਲ ਸਿੰਘ ਕੋਟਲੀ, ਡਾ. ਅਜਾਇਬ ਸਿੰਘ, ਜਸਵਿੰਦਰ ਸਿੰਘ, ਹਰਪਾਲ ਸਿੰਘ ਪਾਲਾ ਢੰਡੋਰੀ ,ਜਸਵੀਰ ਸਿੰਘ, ਗੁਰਵਿੰਦਰ ਸਿੰਘ, ਜਰਨੈਲ ਸਿੰਘ, ਸੁਖਦੇਵ ਸਿੰਘ, ਜਗੀਰ ਸਿੰਘ, ਰਾਣਾ ਸਿੰਘ (ਸਾਰੇ ਵਾਸੀ ਢੰਡੋਰੀ) ਨੂੰ ਮੰਤਰੀ ਧਾਲੀਵਾਲ ਨੇ ਸਿਰੋਪੇ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ।

Advertisement