‘ਆਪ’ ਕੌਂਸਲਰ ਦੇ ਪੁੱਤਰ ਤੋਂ ਕਰੋੜ ਰੁਪਏ ਦੀ ਫਿਰੌਤੀ ਮੰਗੀ
06:48 AM Jun 13, 2025 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 12 ਜੂਨ
ਆਮ ਆਦਮੀ ਪਾਰਟੀ ਦੀ ਕੌਂਸਲਰ ਦੇ ਪੁੱਤਰ ਤੋਂ ਵਟਸਐਪ ਕਾਲ ’ਤੇ ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ ਅਤੇ ਰਕਮ ਨਾ ਦੇਣ ’ਤੇ ਜਾਨੋਂ ਮਾਰਨ ਦੀਆਂ ਧਮਕੀਆ ਦਿੱਤੀਆਂ ਗਈਆਂ ਹਨ। ਵਾਰਡ ਨੰਬਰ 57 ਦੀ ਕੌਂਸਲਰ ਵੀਰਾਂ ਬੇਦੀ ਅਤੇ ਸਾਬਕਾ ਕੌਂਸਲਰ ਹਰਪ੍ਰੀਤ ਸਿੰਘ ਬੇਦੀ ਦੇ ਪੁੱਤਰ ਗੁਰਪ੍ਰੀਤ ਸਿੰਘ ਬੇਦੀ ਦੇ ਵੱਟਸਐਪ ’ਤੇ ਕਾਲ ਕਰਕੇ ਅਣਪਛਾਤੇ ਨੇ ਇਹ ਫਿਰੌਤੀ ਮੰਗੀ ਹੈ। ਪੈਸੇ ਨਾ ਦੇਣ ਦੀ ਸੂਰਤ ਵਿੱਚ ਉਸ ਨੂੰ ਅਤੇ ਸਾਰੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਗੁਰਪ੍ਰੀਤ ਸਿੰਘ ਬੇਦੀ ਨੇ ਇਸ ਦੀ ਸੂਚਨਾ ਥਾਣਾ ਸਰਾਭਾ ਨਗਰ ਦੀ ਪੁਲੀਸ ਨੂੰ ਦਿੱਤੀ ਹੈ। ਉਸ ਨੇ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸ ਦੇ ਪਿਤਾ ਪਹਿਲਾਂ ਕੌਂਸਲਰ ਰਹਿ ਚੁੱਕੇ ਹਨ ਅਤੇ ਹੁਣ ਉਨ੍ਹਾਂ ਦੀ ਮਾਂ ਦੂਜੀ ਵਾਰ ਕੌਂਸਲਰ ਬਣੀ ਹੈ। ਥਾਣੇਦਾਰ ਪ੍ਰਸ਼ੋਤਮ ਲਾਲ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement