ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਲੀਡਰਸ਼ਿਪ ਝੂਠ ਬੋਲਣ ਵਿੱਚ ਚੈਂਪੀਅਨ: ਬੀਬੀ ਰਾਮੂਵਾਲੀਆ

05:24 AM Apr 05, 2025 IST

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 4 ਅਪਰੈਲ
ਭਾਜਪਾ ਦੀ ਕੇਂਦਰੀ ਕਮੇਟੀ ਦੀ ਸੀਨੀਅਰ ਮੈਂਬਰ ਅਮਨਜੋਤ ਕੌਰ ਰਾਮੂਵਾਲੀਆ ਨੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੇ ਉਸ ਦਾਅਵੇ ਕਿ ਪੰਜਾਬ ਵਿੱਚ ਸਰਹੱਦੋਂ ਪਾਰ ਨਸ਼ਾ ਆਉਣਾ ਰੋਕ ਦਿੱਤਾ ਹੈ ਅਤੇ ਹੁਣ ਵਿਕਾਸ ਕਾਰਜ ਜ਼ੋਰਾਂ ’ਤੇ ਚੱਲ ਰਹੇ ਹਨ, ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ‘ਆਪ’ ਲੀਡਰਸ਼ਿਪ ਝੂਠ ਬੋਲਣ ਦੇ ਮਾਮਲੇ ਵਿੱਚ ਚੈਂਪੀਅਨ ਬਣ ਗਈ ਹੈ। ਭਾਜਪਾ ਆਗੂ ਨੇ ਕਿਹਾ ਕਿ ‘ਆਪ’ ਆਗੂ ਦੇ ਦਾਅਵੇ ਅਤੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹਨ। ਪੰਜਾਬ ਵਿੱਚ ਨਸ਼ਿਆਂ ਦੀ ਸਪਲਾਈ ਬੰਦ ਨਹੀਂ ਹੋਈ ਸਗੋਂ ਮੌਜੂਦਾ ਸਮੇਂ ਵਿੱਚ ਵੀ ਰੋਜ਼ਾਨਾ ਡਰੋਨ ਰਾਹੀਂ ਨਸ਼ਾ ਪੰਜਾਬ ਵਿੱਚ ਆ ਰਿਹਾ ਹੈ। ਅੰਮ੍ਰਿਤਸਰ ਸਮੇਤ ਸਰਹੱਦੀ ਪਿੰਡਾਂ ਵਿੱਚ ਆਏ ਦਿਨ ਨਸ਼ੇ ਕਾਰਨ ਕੀਰਨੇ ਪੈ ਰਹੇ ਹਨ। ਬੀਬੀ ਰਾਮੂਵਾਲੀਆ ਨੇ ਕਿਹਾ ਕਿ ‘ਆਪ’ ਆਗੂ ਝੂਠ ਬੋਲਣ ਦੇ ਐਨੇ ਮਾਹਰ ਹਨ, ਜੇਕਰ ਕਿਤੇ ਦੇਸ਼ ਪੱਧਰੀ ਝੂਠਿਆਂ ਦੇ ਮੁਕਾਬਲੇ ਹੋਣ ਤਾਂ ਉਹ ਚੈਂਪੀਅਨ ਬਣਨਗੇ। ਉਨ੍ਹਾਂ ਮੰਗ ਕੀਤੀ ਕਿ ਵੱਡੇ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਸਿਆਸੀ ਆਕਾਵਾਂ ਨੂੰ ਵੀ ਹੱਥ ਪਾਇਆ ਜਾਵੇ।

Advertisement

Advertisement