‘ਆਪ’ ਵਿਧਾਇਕਾਂ ਦੀ ਥਾਂ ਭਾਜਪਾ ਦਾ ਵਿਰੋਧ ਕਰਨ ਕਿਸਾਨ: ਜੱਲਾ
05:23 AM May 05, 2025 IST
ਪਾਇਲ (ਪੱਤਰ ਪ੍ਰੇਰਕ): ‘ਆਪ’ ਆਗੂ ਤੇ ਆੜ੍ਹਤੀ ਅਵਿਨਾਸ਼ਪ੍ਰੀਤ ਸਿੰਘ ਜੱਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ, ਸਕੂਲੀ ਬੱਚਿਆਂ ਨੂੰ ਮੁੱਢਲੀਆਂ ਸਹੂਲਤਾਂ ਤੇ ਸ਼ੁਰੂ ਕੀਤੇ ਵਿਕਾਸ ਕਾਰਜਾਂ ਦੇ ਉਦਘਾਟਨਾਂ ਸਮੇਂ ਕਿਸਾਨ ਜਥੇਬੰਦੀਆਂ ਵੱਲੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਘਿਰਾਓ ਕਰਨ ਦੀ ਬਜਾਏ ਮੋਦੀ ਸਰਕਾਰ ਦੇ ਮੰਤਰੀਆਂ, ਸੰਸਦ ਮੈਂਬਰਾਂ ਦਾ ਘਿਰਾਓ ਕਰਨ ਜੋ ਪੰਜਾਬ ਦੇ ਪਾਣੀ ’ਤੇ ਕਥਿਤ ਸਿੱਧਾ ਡਾਕਾ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਸੱਤਾ ’ਚ ਆਉਣ ਤੋਂ ਲੈ ਕੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਸਾਨੀ ਕਿੱਤੇ ਨੂੰ ਲਾਹੇਵੰਦ ਬਣਾਉਣ ਲਈ ਵਧੇਰੇ ਯਤਨ ਕਰ ਰਹੇ ਹਨ, ਜਿਨ੍ਹਾਂ ਦੀ ਗਵਾਈ ਹੇਠ ਪੰਜਾਬ ਦੇ ਪਿੰਡ- ਪਿੰਡ ਦੇ ਖੇਤਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਸੂਏ, ਕੱਸੀਆਂ ਤੇ ਖਾਲ ਬਣਾਏ ਜਾ ਰਹੇ ਹਨ।
Advertisement
Advertisement