‘ਆਪ’ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦੇ ਦੋਸ਼
05:41 AM Mar 29, 2025 IST
ਦੇਵੀਗੜ੍ਹ ਨੇੜੇ ਦੁਧਨਸਾਧਾਂ ਵਿਖੇ ਅਕਾਲੀ ਦੱਲ ਵਾਰਿਸ ਪੰਜਾਬ ਦੇ ਮੁੱਖ ਸੇਵਾਦਾਰ ਬਾਪੂ ਤਰਸੇਮ ਸਿੰਘ, ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਤੇ ਹੋਰ ਸ਼ਖਸ਼ੀਅਤਾਂ ਨੂੰ ਸਨਮਾਨਤ ਕਰਦੇ ਹੋਏ ਭੁਪਿੰਦਰ ਸਿੰਘ ਮਸੀਂਗਣ ਤੇ ਹੋਰ। -ਫੋਟੋ: ਨੌਗਾਵਾਂ
ਦੇਵੀਗੜ੍ਹ: ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਬਾਪੂ ਤਰਸੇਮ ਸਿੰਘ ਨੇ ਭੁਪਿੰਦਰ ਸਿੰਘ ਮਸੀਂਗਣ ਵੱਲੋਂ ਦੁਧਨਸਾਧਾਂ ਨੇੜੇ ਦੇਵੀਗੜ੍ਹ ਵਿੱਚ ਕਰਵਾਏ ਇਕੱਠ ’ਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ‘ਆਪ’ ਨੇ ਵਾਅਦਾ ਕੀਤਾ ਸੀ ਕਿ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ, ਬੀਬੀਆਂ ਨੂੰ 2100 ਰੁਪਏ ਦਿੱਤੇ ਜਾਣਗੇ ਪਰ ਹੋਇਆ ਕੁਝ ਵੀ ਨਹੀਂ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਜ਼ਬੂਤ ਕਰਕੇ ਸਰਕਾਰ ਬਣਾਈ ਜਾਵੇ। ਭੁਪਿੰਦਰ ਸਿੰਘ ਮਸੀਂਗਣ ਨੇ ਕਿਹਾ ਕਿ ਇਸ ਵੇਲੇ ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ‘ਆਪ’ ਸਰਕਾਰ ਕਿਸਾਨਾਂ ਅਤੇ ਸਿੱਖ ਕੌਮ ਨੂੰ ਦਬਾਉਣ ’ਤੇ ਲੱਗੀਆਂ ਹੋਈਆਂ ਹਨ। -ਪੱਤਰ ਪ੍ਰੇਰਕ
Advertisement
Advertisement
Advertisement