ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਬਕਾਰੀ ਵਿਭਾਗ ਵੱਲੋਂ ਛਾਪਾ

04:40 AM May 26, 2025 IST
featuredImage featuredImage
ਆਬਕਾਰੀ ਵਿਭਾਗ ਵੱਲੋਂ ਬਰਾਮਦ ਕੀਤੀ ਗਈ ਰੂੜੀਮਾਰਕਾ ਅਤੇ ਕੱਚੀ ਸ਼ਰਾਬ।
ਸਰਬਜੀਤ ਸਿੰਘ ਭੰਗੂ
Advertisement

ਪਟਿਆਲਾ, 25 ਮਈ

ਆਬਕਾਰੀ ਵਿਭਾਗ ਪਟਿਆਲਾ ਵੱਲੋਂ ਲਾਹਣ, ਰੂੜੀਮਾਰਕਾ ਸ਼ਰਾਬ ਸਮੇਤ ਨਕਲੀ ਸ਼ਰਾਬ ਖਿਲਾਫ਼ ਮੋਰਚਾ ਵਿੱਢਿਆ ਗਿਆ ਹੈ ਜਿਸ ਤਹਿਤ ਅੱਜ ਵੀ ਵੱਖ ਵੱਖ ਥਾਵਾਂ ’ਤੇ ਛਾਪੇ ਮਾਰ ਕੇ 150 ਲਿਟਰ ਲਾਹਣ, 35 ਲਿਟਰ ਘਰ ਦੀ ਕੱਢੀ ਨਾਜਾਇਜ ਸ਼ਰਾਬ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ। ਇਸ ਮੁਹਿੰਮ ਤਹਿਤ ਇਹ ਬਰਾਮਦਗੀ ਪਿੰਡ ਸ਼ੰਕਰਪੁਰ ਤੋਂ ਹੋਈ।

Advertisement

ਇਸ ਬਾਰੇ ਜਾਣਕਾਰੀ ਦਿੰਦਿਆਂ ਉਪ ਕਮਿਸ਼ਨਰ (ਆਬਕਾਰੀ) ਪਟਿਆਲਾ ਜ਼ੋਨ ਤਰਸੇਮ ਚੰਦ ਨੇ ਦੱਸਿਆ ਕਿ ਆਬਕਾਰੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਰਹਿਨੁਮਾਈ ਹੇਠ ਆਬਕਾਰੀ ਵਿਭਾਗ ਤੇ ਆਬਕਾਰੀ ਪੁਲੀਸ ਵੱਲੋਂ ਜ਼ਿਲ੍ਹਾ ਪੁਲੀਸ ਨਾਲ ਮਿਲਕੇ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ ਜਿਸ ਦੌਰਾਨ ਹੀ ਅੱਜ ਫੇਰ ਇਹ ਬਰਾਮਦਗੀ ਹੋਈ ਹੈ। ਉਨ੍ਹਾ ਦਾ ਕਹਿਣਾ ਸੀ ਕਿ ਲਾਹਣ, ਘਰ ਦੀ ਕੱਢੀ, ਕੱਚੀ ਜਾਂ ਰੂੜੀਮਾਰਕਾ ਤੇ ਨਕਲੀ ਸ਼ਰਾਬ ਲੋਕਾਂ ਦੀ ਸਿਹਤ ਲਈ ਹਾਨੀਕਾਰਕ ਹੁੰਦੀ ਹੈ ਜਿਸ ਕਰਕੇ ਲੋਕ ਇਸ ਤੋਂ ਬਚਣ।

ਇਸ ਦੌਰਾਨ ਸਹਾਇਕ ਕਮਿਸ਼ਨਰ (ਆਬਕਾਰੀ) ਪਟਿਆਲਾ ਅਸ਼ੋਕ ਚਲੋਤਰਾ ਦੇ ਦਿਸ਼ਾ-ਨਿਰਦੇਸ਼ਾਂ ਇਹ ਕਾਰਵਾਈ ਕਰਦਿਆਂ ਈਟੀਓ ਰੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਨਾਜਾਇਜ਼ ਸ਼ਰਾਬ ਵਿਰੁੱਧ ਆਬਕਾਰੀ ਵਿਭਾਗ ਪਟਿਆਲਾ ਵੱਲੋਂ ਥਾਂ-ਥਾਂ ਛਾਪੇ ਮਾਰ ਕੇ ਵੱਡੀਆਂ ਕਾਰਵਾਈਆਂ ਜਾਰੀ ਰਹਿਣਗੀਆਂ।

 

Advertisement