ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਮ ਆਦਮੀ ਪਾਰਟੀ ਦੇ ਰੋਡ ਸ਼ੋਅ ਕਾਰਨ ਲੋਕ ਹੋਏ ਪ੍ਰੇਸ਼ਾਨ

07:37 AM May 17, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 16 ਮਈ
ਇੱਥੇ ‘ਆਪ’ ਦੇ ਉਮੀਦਵਾਰ ਕੁਲਦੀਪ ਧਾਲੀਵਾਲ ਦੇ ਹੱਕ ਵਿੱਚ ‘ਆਪ’ ਆਗੂਆਂ ਵੱਲੋਂ ਸ਼ਹਿਰ ਦੀਆਂ ਤੰਗ ਗਲੀਆਂ ਤੇ ਬਾਜ਼ਾਰਾਂ ਵਾਲੇ ਇਲਾਕੇ ਵਿੱਚ ਕੀਤੇ ਗਏ ਰੋਡ ਸ਼ੋਅ ਦੌਰਾਨ ਸੁਰੱਖਿਆ ਲਈ ਭਾਰੀ ਪੁਲੀਸ ਤਾਇਨਾਤ ਕੀਤੀ ਗਈ ਸੀ ਜਿਸ ਕਾਰਨ ਇਲਾਕੇ ਦੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ।
ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਪ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਅਤੇ ਇਸ ਦੇ ਵਿਧਾਇਕਾਂ ਨੇ ਰੋਡ ਸ਼ੋਅ ਵਿੱਚ ਹਿੱਸਾ ਲਿਆ। ਇਸ ਨਾਲ ਪ੍ਰੋਗਰਾਮ ਦੌਰਾਨ ਭੀੜ-ਭੜੱਕੇ ਵਾਲੀਆਂ ਗਲੀਆਂ ਤੇ ਬਾਜ਼ਾਰ ਵਿੱਚ ਵਧੇਰੇ ਭੀਡ਼ ਹੋ ਗਈ। ਰੋਡ ਸ਼ੋਅ ਦੌਰਾਨ ਪੁਲੀਸ ਵੱਲੋਂ ਵੱਖ-ਵੱਖ ਬਾਜ਼ਾਰਾਂ ਅਤੇ ਗਲੀਆਂ ਦੇ ਬਾਹਰ ਨਾਕਾਬੰਦੀ ਕਰ ਦਿੱਤੀ ਗਈ ਸੀ , ਜਿਸ ਨਾਲ ਲੋਕਾਂ ਨੂੰ ਆਪਣੇ ਘਰਾਂ ਤੇ ਹੋਰ ਥਾਵਾਂ ’’ਤੇ ਪਹੁੰਚਣ ’ਚ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਇਸ ਦੌਰਾਨ ਕਟੜਾ ਮੋਤੀ ਰਾਮ ਇਲਾਕੇ ਦੇ ਲੋਕਾਂ ਨੇ ਅੱਜ ਉਦੋਂ ਸੁੱਖ ਦਾ ਸਾਹ ਲਿਆ ਜਦੋਂ ਉਨ੍ਹਾਂ ਦੇ ਇਲਾਕੇ ਵਿੱਚੋਂ ਟਿੱਪਰ ਅਤੇ ਜੇਸੀਬੀ ਮਸ਼ੀਨਾਂ ਰਾਹੀਂ ਕੂੜੇ ਦੇ ਵੱਡੇ ਡੰਪ ਨੂੰ ਚੁੱਕਿਆ ਗਿਆ। ਇੱਕ ਸਥਾਨਕ ਨਿਵਾਸੀ ਨੇ ਕਿਹਾ ਕਿ ਇਹ ਇਲਾਕਾ ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾਕਟਰ ਅਜੈ ਗੁਪਤਾ ਦੀ ਰਿਹਾਇਸ਼ ਤੋਂ ਕੁਝ ਮੀਟਰ ਦੀ ਦੂਰੀ ’ਤੇ ਸਥਿਤ ਹੈ, ਪਰ ਇਹ ਡੰਪ ਵੱਲ ਉਨਾਂ ਦਾ ਕੋਈ ਧਿਆਨ ਨਹੀਂ ਹੈ। ਸਿਵਲ ਅਧਿਕਾਰੀ ਵੀ ਇਸ ਸਮੱਸਿਆ ਵੱਲ ਅੱਖਾਂ ਬੰਦ ਕਰਕੇ ਬੈਠੇ ਹੋਏ ਹਨ।

Advertisement

Advertisement