ਆਰਥਿਕ ਤੰਗੀ ਕਾਰਨ ਕਿਸਾਨ ਵੱਲੋਂ ਖ਼ੁਦਕੁਸ਼ੀ
04:58 AM Dec 27, 2024 IST
ਚਰਨਜੀਤ ਸਿੰਘ ਢਿੱਲੋਂ
ਜਗਰਾਉਂ: ਵਿਧਾਨ ਸਭਾ ਹਲਕਾ ਜਗਰਾਉਂ ਦੇ ਪਿੰਡ ਡੱਲਾ ਦੇ ਕਿਸਾਨ ਨੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਖੇਤ ਵਿੱਚ ਫਾਹਾ ਲੈ ਕੇ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਕਿਸਾਨ ਰਾਮ ਸਿੰਘ (60) ਵਜੋਂ ਹੋਈ। ਮ੍ਰਿਤਕ ਕਿਸਾਨ ਦੇ ਭਰਾ ਨੇ ਦੱਸਿਆ ਕਿ ਰਾਮ ਸਿੰਘ ਤੜਕੇ ਗੁਰੂ ਘਰ ਮੱਥਾ ਟੇਕਣ ਲਈ ਗਿਆ ਸੀ ਪਰ ਵਾਪਸ ਨਾ ਆਇਆ। ਭਾਲ ਕਰਨ ’ਤੇ ਲਾਸ਼ ਖੇਤ ਵਿੱਚ ਦਰੱਖਤ ਨਾਲ ਲਟਕਦੀ ਮਿਲੀ। ਰਾਮ ਸਿੰਘ ਕੋਲ ਦੋ ਏਕੜ ਜ਼ਮੀਨ ਹੈ ਜਿਸ ਨਾਲ ਘਰ ਦਾ ਗੁਜ਼ਾਰਾ ਚਲਾਉਂਦਾ ਸੀ। ਇਸ ਵਾਰ ਝੋਨੇ ਦਾ ਝਾੜ ਘਟਣ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਪੁਲੀਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ। ਮ੍ਰਿਤਕ ਦੀ ਪਤਨੀ ਤੇਜਿੰਦਰ ਕੌਰ ਦੇ ਬਿਆਨਾਂ ’ਤੇ 194 ਬੀਐੱਨਐੱਸਐੱਸ ਤਹਿਤ ਕਾਰਵਾਈ ਕੀਤੀ ਗਈ ਹੈ।
Advertisement
Advertisement