ਆਰਬੀਆਈ ਦੀ ਮੁਦਰਾ ਸਮੀਖਿਆ ਮੀਟਿੰਗ ਸ਼ੁਰੂ
04:16 AM Apr 08, 2025 IST
ਮੁੰਬਈ: ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ (ਐੱਮਪੀਸੀ) ਦੀ ਹਰੇਕ ਦੋ ਮਹੀਨਿਆਂ ਬਾਅਦ ਹੋਣ ਵਾਲੀ ਤਿੰਨ ਦਿਨਾਂ ਸਮੀਖਿਆ ਮੀਟਿੰਗ ਅੱਜ ਸ਼ੁਰੂ ਹੋਈ। ਐੱਮਪੀਸੀ ਦੀ ਮੀਟਿੰਗ ਵਿੱਚ ਮਹਿੰਗਾਈ ਘੱਟ ਕਰਨ ਅਤੇ ਵਾਧੇ ਨੂੰ ਤੇਜ਼ ਕਰਨ ਦੀ ਲੋੜ ਨੂੰ ਦੇਖਦੇ ਹੋਏ ਪ੍ਰਮੁੱਖ ਵਿਆਜ ਦਰ ਰੈਪੋ ਵਿੱਚ 0.25 ਫੀਸਦ ਦੀ ਕਟੌਤੀ ਕੀਤੇ ਜਾਣ ਦੀ ਆਸ ਹੈ। ਇਸ ਤੋਂ ਇਲਾਵਾ ਇਸ ਮੀਟਿੰਗ ਵਿੱਚ ਅਮਰੀਕੀ ਸਰਕਾਰ ਦੇ ਭਾਰਤ ਸਣੇ ਕਰੀਬ 60 ਦੇਸ਼ਾਂ ’ਤੇ ਦਰਾਮਦ ਟੈਕਸ ਵਧਾਉਣ ਦੇ ਫੈਸਲੇ ਕਾਰਨ ਪੈਦਾ ਹੋਣ ਵਾਲੀਆਂ ਚੁਣੌਤੀਆਂ ’ਤੇ ਵੀ ਗੌਰ ਕੀਤੇ ਜਾਣ ਦੀ ਸੰਭਾਵਨਾ ਹੈ। ਗਵਰਨਰ ਸੰਜੇ ਮਲਹੋਤਰਾ ਦੀ ਪ੍ਰਧਾਨਗੀ ਹੇਠਲੀ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦਾ ਐਲਾਨ ਬੁੱਧਵਾਰ ਨੂੰ ਕੀਤਾ ਜਾਵੇਗਾ। -ਪੀਟੀਆਈ
Advertisement
Advertisement