ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕੀਤਾ
05:29 AM Jan 09, 2025 IST
ਸ੍ਰੀ ਆਨੰਦਪੁਰ ਸਾਹਿਬ: ਜ਼ਿਲ੍ਹਾ ਰੂਪਨਗਰ ਦੇ ਐੱਸਐੱਸਪੀ ਗੁਰਲੀਨ ਖੁਰਾਣਾ ਦੀਆਂ ਹਦਾਇਤਾਂ ਅਤੇ ਡੀਐੱਸਪੀ ਟਰੈਫਿਕ ਮੋਹਿਤ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਟਰੈਫਿਕ ਪੁਲੀਸ ਵੱਲੋਂ ਇੱਕ ਮਹੀਨਾ ਲਗਾਤਾਰ ਟਰੈਫਿਕ ਨਿਯਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਟਰੈਫਿਕ ਇੰਚਾਰਜ ਅਜੇ ਕੁਮਾਰ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਟਰੈਫਿਕ ਇੰਚਾਰਜ ਜਸਪਾਲ ਸਿੰਘ ਨੇ ਦੱਸਿਆ ਕਿ ਅੱਜ ਸੀਟ ਬੈਲਟ ਲਈ ਲੋਕਾਂ ਨੂੰ ਖਾਸ ਕਰਕੇ ਜਾਗਰੂਕ ਕੀਤਾ ਗਿਆ। ਸੀਟ ਬੈਲਟ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਲੋਕਾਂ ਵਿੱਚ ਇਸ ਦਾ ਬਹੁਤ ਵਧੀਆ ਪ੍ਰਭਾਵ ਪੈ ਰਿਹਾ ਹੈ ਲੋਕ ਇਹ ਜਾਣਕਾਰੀ ਹਾਸਿਲ ਕਰਕੇ ਟਰੈਫਿਕ ਪੁਲੀਸ ਦਾ ਧੰਨਵਾਦ ਕਰ ਰਹੇ ਹਨ। ਇਸ ਮੌਕੇ ਹਰਜਾਪ ਸਿੰਘ ਅਤੇ ਸੁਖਦੇਵ ਸਿੰਘ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement